ਗੈਂਗਸਟਰ ਦਿਲਪ੍ਰੀਤ ਬਾਬਾ ਸਖ਼ਤ ਸੁਰੱਖਿਆ ਹੇਠ ਅਦਾਲਤ ’ਚ ਪੇਸ਼, ਚਾਰ ਦਿਨ ਦੇ ਰਿਮਾਂਡ ’ਤੇ

Friday, Jan 13, 2023 - 06:15 PM (IST)

ਸ੍ਰੀ ਅਨੰਦਪੁਰ ਸਾਹਿਬ, ਨੂਰਪੁਰਬੇਦੀ (ਦਲਜੀਤ/ਭੰਡਾਰੀ) : ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਜ਼ਿਲ੍ਹਾ ਰੂਪਨਗਰ ਪੁਲਸ ਵੱਲੋਂ ਦਿੱਲੀ ਦੀ ਤਿਹਾੜ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਦਿਲਪ੍ਰੀਤ ਬਾਬਾ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। 24 ਜੂਨ 2020 ਨੂੰ ਨੂਰਪੁਰ ਬੇਦੀ ਵਿਖੇ ਸਥਿਤ ਭਿੰਡਰ ਫਾਰਮ ਹਾਊਸ ’ਚ ਦੋ ਪ੍ਰਵਾਸੀ ਮਜ਼ਦੂਰਾਂ ਅਤੇ ਇਕ ਪੰਜਾਬੀ ਵਿਅਕਤੀ ਦੇ ਕਤਲ ਕੇਸ ’ਚ ਸ਼ਾਮਲ ਦਿਲਪ੍ਰੀਤ ਸਿੰਘ ਬਾਬਾ ਨੂੰ ਪੁੱਛਗਿੱਛ ਲਈ ਜ਼ਿਲ੍ਹਾ ਰੂਪਨਗਰ ਪੁਲਸ ਵੱਲੋਂ ਦਿੱਲੀ ਦੀ ਤਿਹਾੜ ਜੇਲ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਨੂਰਪੁਰਬੇਦੀ ਪੁਲਸ ਥਾਣਾ ਦੇ ਐੱਸ.ਐੱਚ.ਓ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਤੜਕੇ ਸ੍ਰੀ ਅਨੰਦਪੁਰ ਸਾਹਿਬ ਅਦਾਲਤ ’ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਮਿਲੀ ਜਾਣਕਾਰੀ ਮੁਤਾਬਕ ਇਥੇ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਸ ਦੀ ਭਿਣਕ ਪੁਲਸ ਵੱਲੋਂ ਕਿਸੇ ਨੂੰ ਵੀ ਨਹੀਂ ਲੱਗਣ ਦਿੱਤੀ ਗਈ। ਦਿਲਪ੍ਰੀਤ ਸਿੰਘ ਬਾਬਾ ਨੂੰ ਅਦਾਲਤ ਵਿਚ ਪੇਸ਼ ਕਰਨ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਡੀ. ਐੱਸ. ਪੀ. ਅਜੇ ਸਿੰਘ, ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਸਮੇਤ ਬਹੁਤ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News