''ਗੈਂਗਸਟਰ ਦਿਲਪ੍ਰੀਤ ਬਾਬਾ'' ਨੂੰ ਮਿਲੀ ਜ਼ਮਾਨਤ, ਪਰਮੀਸ਼ ਵਰਮਾ ''ਤੇ ਕੀਤਾ ਸੀ ਹਮਲਾ
Wednesday, Jul 10, 2019 - 04:57 AM (IST)

ਮੋਹਾਲੀ (ਜੱਸੋਵਾਲ) : ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਜ਼ਮਾਨਤ ਅਰਜ਼ੀ ਮੋਹਾਲੀ ਦੀ ਅਦਾਲਤ ਵਲੋਂ ਮਨਜ਼ੂਰ ਕਰ ਲਈ ਗਈ ਹੈ। ਦਿਲਪ੍ਰੀਤ ਬਾਬਾ ਨੇ ਮੋਹਾਲੀ ਦੀ ਅਦਾਲਤ 'ਚ ਆਪਣੀ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਨੂੰ ਮਨਜ਼ੂਰ ਕਰਦੇ ਹੋਏ ਅਦਾਲਤ ਨੇ ਦਿਲਪ੍ਰੀਤ ਬਾਬਾ ਨੂੰ ਜ਼ਮਾਨਤ ਦੇ ਦਿੱਤੀ।
ਦੱਸ ਦੇਈਏ ਕਿ ਗੈਂਗਸਟਰ ਦਿਲਪ੍ਰੀਤ ਬਾਬਾ 'ਤੇ ਗਾਇਕ ਪਰਮੀਸ਼ ਵਰਮਾ 'ਤੇ ਕਾਤਲਾਨਾ ਹਮਲਾ ਕਰਨ ਅਤੇ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦੇ ਦੋਸ਼ ਹਨ। ਪੰਜਾਬ ਪੁਲਸ ਨੇ ਜੁਲਾਈ, 2018 'ਚ ਸੈਕਟਰ-43 ਦੇ ਬੱਸ ਸਟੈਂਡ ਦੇ ਪਿੱਛਿਓਂ ਦਿਲਪ੍ਰੀਤ ਬਾਬਾ ਨੂੰ ਗ੍ਰਿਫਤਾਰ ਕੀਤਾ ਸੀ।