ਗੈਂਗਸਟਰ ਦਿਲਪ੍ਰੀਤ ਬਾਬਾ ਦੀ ਮਾਂ ਆਈ ਮੀਡੀਆ ਸਾਹਮਣੇ, ਬਠਿੰਡਾ ਜੇਲ੍ਹ ਅਧਿਕਾਰੀਆਂ ’ਤੇ ਲਾਏ ਵੱਡੇ ਦੋਸ਼

07/01/2022 2:57:33 PM

ਨੂਰਪੁਰਬੇਦੀ (ਕੁਲਦੀਪ)- ਨੂਰਪੁਰ ਬੇਦੀ ਇਲਾਕੇ ਦੇ ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਤਾ ਸੁਰਿੰਦਰ ਕੌਰ ਨੇ ਬਠਿੰਡਾ ਜੇਲ੍ਹ ਅਧਿਕਾਰੀਆਂ ’ਤੇ ਆਪਣੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ 27 ਜੂਨ ਨੂੰ ਮੇਰੇ ਪੁੱਤਰ ਦਿਲਪ੍ਰੀਤ ਵੱਲੋਂ ਜੇਲ੍ਹ ਅੰਦਰ ਆਮ ਮਿਲਦੀਆਂ ਸਹੂਲਤਾਂ ਨਾ ਮਿਲਣ ਕਾਰਨ ਉਹ ਅਤੇ ਉਸ ਦੇ ਸਾਥੀ ਭੁੱਖੇ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ’ਚ ਕੈਦੀ ਅਤੇ ਹਵਾਲਾਤੀਆਂ ਨੂੰ ਟੈਲੀਵਿਜ਼ਨ ਦੀ ਸਹੂਲਤ ਦਿੱਤੀ ਜਾਦੀ ਹੈ ਪਰ ਇਹ ਸਹੂਲਤ ਵੀ ਸਾਡੇ ਬੱਚੇ ਨੂੰ ਨਹੀਂ ਦਿੱਤੀ ਜਾ ਰਹੀ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, PAP ਕੰਪਲੈਕਸ ਦੀਆਂ ਕੰਧਾਂ ’ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ, ਪੁਲਸ ਨੂੰ ਪਈਆਂ ਭਾਜੜਾਂ

PunjabKesari

ਆਮ ਮਿਲ ਰਹੀਆਂ ਸਹੂਲਤਾਂ ਤੋਂ ਸਾਡੇ ਬੱਚਿਆਂ ਨੂੰ ਵਾਂਝੇ ਰੱਖ ਕੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਭੁੱਖ ਹੜਤਾਲ ’ਚ ਮੇਰੇ ਬੇਟੇ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਬਠਿੰਡਾ ਜੇਲ੍ਹ ਅਧਿਕਾਰੀਆਂ ਦੀ ਹੋਵੇਗੀ ।

ਇਹ ਵੀ ਪੜ੍ਹੋ: ਵਿਦੇਸ਼ੋਂ ਆਏ ਫੋਨ ਨੇ ਘਰ 'ਚ ਪੁਆਏ ਵੈਣ, ਇਟਲੀ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News