ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼

Saturday, Apr 03, 2021 - 06:08 PM (IST)

ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼

ਨੂਰਪੁਰ ਬੇਦੀ (ਕੁਲਦੀਪ ਸ਼ਰਮਾ)-ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੀ ਮਾਤਾ ਸੁਰਿੰਦਰ ਕੌਰ ਨੇ ਬਠਿੰਡਾ ਜੇਲ੍ਹ ’ਚ ਬੰਦ ਦਿਲਪ੍ਰੀਤ ਸਿੰਘ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ’ਤੇ ਕਈ ਗੰਭੀਰ ਦੋਸ਼ ਲਗਾਏ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਰਿੰਦਰ ਕੌਰ ਨੇ ਕਿਹਾ ਕਿ ਬਠਿੰਡਾ ਜੇਲ੍ਹ ਪ੍ਰਸ਼ਾਸਨ ਵੱਲੋਂ ਦਿਲਪ੍ਰੀਤ ਬਾਬਾ ਸਮੇਤ ਹੋਰਨਾਂ ਕੈਦੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : 10 ਦਿਨ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਨਹੀਂ ਮਿਲ ਰਿਹਾ ਜੇਲ੍ਹ ਵਿਚ ਚੰਗਾ ਖਾਣਾ 
ਉਨ੍ਹਾਂ ਦੱਸਿਆ ਕਿ ਦਿਲਪ੍ਰੀਤ ਬਾਬਾ ਨੂੰ ਦਿਨ-ਰਾਤ ’ਚ ਸਿਰਫ਼ ਦੋ ਘੰਟੇ ਹੀ ਕੋਠੜੀਆਂ ’ਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਨੂੰ ਨਾ ਤਾਂ ਚੰਗਾ ਖਾਣਾ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਜੇਲ੍ਹ ’ਚ ਕੱਪੜੇ ਦੇਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ, ਜਿਸ ਕਰਕੇ ਦਿਲਪ੍ਰੀਤ ਸਿੰਘ ਬਾਬਾ ਸਮੇਤ ਹੋਰਨਾਂ ਕੈਦੀਆਂ ਨੇ ਬੀਤੀ 25 ਮਾਰਚ ਤੋਂ ਜੇਲ੍ਹ ’ਚ ਭੁੱਖ ਹੜਤਾਲ ਕੀਤੀ ਹੋਈ ਹੈ। ਉਨ੍ਹਾਂ ਵੱਲੋਂ ਸਿਰਫ਼ ਪਾਣੀ ਪੀ ਕੇ ਹੀ ਗੁਜ਼ਾਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਲੰਧਰ: ਸ਼ੱਕੀ ਹਾਲਾਤ ’ਚ ਰਿਟਾਇਰਡ ਸਬ ਇੰਸਪੈਕਟਰ ਦੇ ਪੁੱਤਰ ਦੀ ਮੌਤ, ਅਲਮਾਰੀ ਨਾਲ ਲਟਕਦੀ ਮਿਲੀ ਲਾਸ਼

ਗੈਂਗਸਟਰ ਦੀ ਮਾਤਾ ਸੁਰਿੰਦਰ ਕੌਰ ਢਾਹਾਂ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਵਿਰੋਧੀ ਧੜੇ ਦੇ ਗੈਂਗਸਟਰਾਂ ਨੂੰ ਵੀ ਇਸੇ ਜੇਲ੍ਹ ’ਚ ਬੰਦ ਕੀਤਾ ਗਿਆ ਹੈ। ਕਰੀਬ 40 ਮੁੰਡੇ ਜੇਲ੍ਹ ਵਿਚ ਆਪਾ ਵਿਰੋਧੀ ਧੜਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜੇਕਰ ਦਿਲਪ੍ਰੀਤ ਬਾਬਾ ਨੂੰ ਜੇਲ ’ਚ ਕੁਝ ਹੁੰਦਾ ਹੈ ਤਾਂ ਉਸ ਲਈ ਸਬੰਧਤ ਜੇਲ੍ਹ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਇਹ ਵੀ ਪੜ੍ਹੋ :  ਦੁਬਈ 'ਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਿਲੇ ਹੁਕਮ ਤੋਂ ਦੁਖੀ ਮਾਪਿਆਂ ਨੇ ਕੇਂਦਰੀ ਮੰਤਰੀ ਨੂੰ ਕੀਤੀ ਫਰਿਆਦ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News