ਪੁਲਸ ਦੀ ਵੱਡੀ ਸਫ਼ਲਤਾ, ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ
Monday, Feb 24, 2025 - 05:30 PM (IST)

ਜਲੰਧਰ- ਜਲੰਧਰ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੈਂਗਸਟਰ ਗੋਲਡੀ ਬਰਾੜ ਦੇ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਨੂੰ 4 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ। ਉਸ ਵਿਰੁੱਧ ਥਾਣਾ ਡਿਵੀਜ਼ਨ ਨੰਬਰ 1 ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਨੇ ਮੁਲਜ਼ਮਾਂ ਤੋਂ .32 ਬੋਰ ਦੇ ਚਾਰ ਗੈਰ-ਕਾਨੂੰਨੀ ਹਥਿਆਰ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਪੁਲਸ ਨੂੰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਉਕਤ ਕਾਰਵਾਈ ਜਲੰਧਰ ਸਿਟੀ ਪੁਲਸ ਦੀ ਸੀ. ਆਈ. ਏ. ਸਟਾਫ਼ ਟੀਮ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸੀ. ਆਈ. ਏ. ਸਟਾਫ਼ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਨੂੰ ਇਕ ਮਾਮਲੇ ਵਿੱਚ ਦੋਸ਼ੀ ਸੁਖਵੰਤ ਸਿੰਘ ਦੀ ਲੋੜ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਨੂੰ ਥਾਣਾ ਡਿਵੀਜ਼ਨ ਨੰਬਰ-1 ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਬਰਗਰ ਖਾਣ ਪਿੱਛੋਂ ਨੌਜਵਾਨ ਦੀ ਗਈ ਜਾਨ! ਦੋਸਤ ਨਾਲ ਗਿਆ ਸੀ ਘਰੋਂ ਬਾਹਰ ਤੇ...
ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਤਾਰਪੁਰ ਦਾ ਰਹਿਣ ਵਾਲਾ ਹੈ ਜੋਕਿ ਦੋ ਸਾਲ ਪਹਿਲਾਂ ਤੱਕ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਹੁੰਦਾ ਸੀ ਪਰ ਫਿਰ ਸੁਖਵੰਤ ਸਿੰਘ ਨਾਲ ਕਿਸੇ ਗੱਲ 'ਤੇ ਮਤਭੇਦ ਹੋ ਗਿਆ। ਜਿਸ ਤੋਂ ਬਾਅਦ ਉਸ ਨੇ ਇਕੱਲਿਆਂ ਹੀ ਗੈਂਗ ਚਲਾਉਣਾ ਸ਼ੁਰੂ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 15 ਤੋਂ ਵੱਧ ਐੱਫ਼. ਆਈ. ਆਰ. ਦਰਜ ਹਨ। ਇਨ੍ਹਾਂ ਵਿੱਚ ਅਸਲਾ ਐਕਟ, ਫਿਰੌਤੀ, ਕਤਲ ਦੀ ਕੋਸ਼ਿਸ਼ ਅਤੇ ਤਸਕਰੀ ਦੇ ਮਾਮਲੇ ਸ਼ਾਮਲ ਹਨ। ਸੂਤਰਾਂ ਅਨੁਸਾਰ, ਮੁਲਜ਼ਮ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਹਰੀਕੇ ਦੇ ਕੁਝ ਨਜ਼ਦੀਕੀ ਸਾਥੀਆਂ ਨੂੰ ਨਿਸ਼ਾਨਾ ਬਣਾਉਣਾ ਸੀ। ਜਿਸ ਲਈ ਉਸ ਨੇ ਹਥਿਆਰਾਂ ਦਾ ਆਰਡਰ ਦਿੱਤਾ ਸੀ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e