ਬੰਬੀਹਾ ਗੈਂਗ ਵਲੋਂ ਸੰਦੀਪ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ

Tuesday, Sep 20, 2022 - 06:33 PM (IST)

ਬੰਬੀਹਾ ਗੈਂਗ ਵਲੋਂ ਸੰਦੀਪ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ

ਚੰਡੀਗੜ੍ਹ : ਰਾਜਸਥਾਨ ਦੇ ਨਾਗੌਰ ਵਿਚ ਸੋਮਵਾਰ ਨੂੰ ਦਿਨ ਦਿਹਾੜੇ ਪੇਸ਼ੀ ’ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੰਬੀਹਾ ਗੈਂਗ ਨੇ ਲਈ ਸੀ। ਇਸ ਪੋਸਟ ਵਿਚ ਦਵਿੰਦਰ ਬੰਬੀਹਾ ਗਰੁੱਪ ਨੇ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਗੋਲਡੀ ਬਰਾੜ ਨੂੰ ਵੀ ਧਮਕੀ ਦਿੱਤੀ ਸੀ। ਇਸ ਪੋਸਟ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵੀ ਬੰਬੀਹਾ ਗਰੁੱਪ ਨੂੰ ਜਵਾਬ ਦਿੱਤਾ ਹੈ। ਆਫੀਸ਼ੀਅਲ ਗੋਲਡੀ ਬਰਾੜ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਛੋਟੂ ਬਿਸ਼ਨੋਈ ਮੰਗਾਲੀ ਅਤੇ ਸੰਦੀਪ ਬਿਸ਼ਨੋਈ ਮੰਗਾਲੀ ਦਾ ਅੱਜ ਤੋਂ 10 ਸਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ ਅਤੇ ਇਹ ਦੋਵੇਂ ਹੀ ਸਾਡੀ ਜਾਣਕਾਰ ਸਨ। ਇਨ੍ਹਾਂ ਦੇ ਰਾਜ਼ੀਨਾਮੇ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਪਰ ਇਹ ਦੋਵੇਂ ਨਹੀਂ ਮੰਨੇ। ਦੂਜੀ ਗੱਲ ਜਿਹੜੀ ਇਹ ਦਾਅਵਾ ਕਰ ਰਹੇ ਹਨ ਕਿ ਅਸੀਂ ਬਦਲਾ ਲੈ ਲਿਆ ਤਾਂ ਬਦਲਾ ਲੈਣ ਲਈ ਜ਼ੋਰ ਚਾਹੀਦਾ ਹੈ, ਪੋਸਟਾਂ ਪਾ ਕੇ ਬਦਲੇ ਪੂਰੇ ਨਹੀਂ ਹੁੰਦੇ। 

ਇਹ ਵੀ ਪੜ੍ਹੋ : ਦਵਿੰਦਰ ਬੰਬੀਹਾ ਗਰੁੱਪ ਨੇ ਲਈ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ, ਲਾਰੈਂਸ, ਜੱਗੂ ਤੇ ਗੋਲਡੀ ਬਰਾੜ ਨੂੰ ਦਿੱਤੀ ਧਮਕੀ

ਦਵਿੰਦਰ ਬੰਬੀਹਾ ਗਰੁੱਪ ਨੇ ਕੀਤਾ ਸੀ ਕਤਲ ਦਾ ਦਾਅਵਾ

ਰਾਜਸਥਾਨ ਦੇ ਨਾਗੌਰ ਵਿਚ ਸੋਮਵਾਰ ਨੂੰ ਦਿਨ ਦਿਹਾੜੇ ਪੇਸ਼ੀ ’ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲੇ ਵਿਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਇਸ ਵਾਰਦਾਤ ਵਿਚ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਹੁਣ ਸੰਦੀਪ ਨੂੰ ਮਾਰਨ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੰਬੀਹਾ ਗੈਂਗ ਨੇ ਲਈ ਸੀ। ਸੁਲਤਾਨ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਸੰਦੀਪ ਬਿਸ਼ਨੋਈ ਦਾ ਜਿਹੜਾ ਕੰਮ ਹੋਇਆ ਹੈ, ਉਹ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਅੱਗੇ ਆਉਣ ਵਾਲੇ ਸਮੇਂ ਵਿਚ ਲਾਰੈਂਸ, ਜੱਗੂ ਅਤੇ ਗੋਲਡੀ ਬਰਾੜ ਦਾ ਵੀ ਹੋਵੇਗਾ ਪੱਕਾ। ਦੇਖਦੇ ਰਹੋ ਅਤੇ ਇੰਤਜ਼ਾਰ ਕਰੋ। 

ਇਹ ਵੀ ਪੜ੍ਹੋ : ਪਿੰਡ ਢੁੱਡੀਕੇ ਦੇ ਸ਼ਮਸ਼ਾਨ ਘਾਟ ’ਚ ਸਸਕਾਰ ਮੌਕੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News