ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ

06/08/2023 6:40:55 PM

ਮੋਗਾ (ਵਿਪਨ)- ਮੋਗਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਵਿਚ ਵੱਡੀ ਵਾਰਦਾਤ ਦੀ ਫਿਰਾਕ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਲਸ਼ਨ ਕੁਮਾਰ ਵਾਸੀ ਜਗਰਾਓਂ ਅਤੇ ਦਿਲਪ੍ਰੀਤ ਸਿੰਘ ਵਾਸੀ ਰਾਊਕੇ ਵਜੋਂ ਹੋਈ ਹੈ।

PunjabKesari

ਦੋਹਾਂ ਕੋਲੋਂ ਇਕ 32 ਬੋਰ ਰਿਵਾਲਵਰ, ਇਕ ਪਿਸਟਲ 32 ਬੋਰ, 4 ਜ਼ਿੰਦਾ ਰੌਂਦ ਅਤੇ ਬਰਿੱਜਾ ਗੱਡੀ ਪੁਲਸ ਵੱਲੋਂ ਬਰਾਮਦ ਕੀਤੀ ਗਈ ਹੈ। ਮੋਗਾ ਪੁਲਸ ਸੀ. ਆਈ. ਏ. ਮੈਹਿਣਾ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਗ੍ਰਿਫ਼ਤਾਰ ਕੀਤੇ ਗਏ ਗੁਲਸ਼ਨ ਕੁਮਾਰ ਖ਼ਿਲਾਫ਼ 13 ਮਾਮਲੇ ਪਹਿਲਾਂ ਤੋਂ ਹੀ ਦਰਜ ਹਨ ਅਤੇ ਦਿਲਪ੍ਰੀਤ ਖ਼ਿਲਾਫ਼ 6 ਮਾਮਲੇ ਦਰਜ ਹਨ। ਪੁਲਸ ਨੂੰ ਦੋਹਾਂ ਕੋਲੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ-ਮਨੀਲਾ ਤੋਂ ਚੱਲ ਰਿਹਾ ਸੀ ਡਕੈਤੀ ਗੈਂਗ, 8 ਮੈਂਬਰ ਚੜ੍ਹੇ ਪੁਲਸ ਹੱਥੇ, ਹੋਏ ਹੈਰਾਨੀਜਨਕ ਖ਼ੁਲਾਸੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News