ਪੰਜਾਬ ਪੁਲਸ ਨੇ ਫੜ ਲਿਆ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ!

Sunday, Sep 07, 2025 - 03:30 PM (IST)

ਪੰਜਾਬ ਪੁਲਸ ਨੇ ਫੜ ਲਿਆ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ!

ਚੰਡੀਗੜ੍ਹ: ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਵਿਦੇਸ਼ ਆਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕੋਲੋਂ 5 ਪਿਸਤੌਲ (.32 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਨਵੀਂ ਮੁਸੀਬਤ! ਖ਼ਤਰੇ ਦੇ ਨਿਸ਼ਾਨ ਤੋਂ ਵੀ ਟੱਪ ਗਿਆ ਪਾਣੀ

DGP ਗੌਰਵ ਯਾਦਵ ਨੇ ਦੱਸਿਆ ਕਿ ਇਹ ਹਥਿਆਰ ਗੋਲਡੀ ਬਰਾੜ ਗੈਂਗ ਨੂੰ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਪਲਾਈ ਕੀਤੇ ਜਾ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਹਥਿਆਰ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਉਸ ਦੇ ਕਰੀਬੀ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਪ੍ਰਾਪਤ ਕੀਤੇ ਗਏ ਸਨ। ਦੋਸ਼ੀ ਦਾ ਅਪਰਾਧਿਕ ਪਿਛੋਕੜ ਵੀ ਹੈ, ਜਿਸ ਦੇ ਖਿਲਾਫ ਐੱਨ.ਡੀ.ਪੀ.ਐੱਸ ਮਾਮਲੇ ਦਰਜ ਹਨ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਕਰਜ਼ੇ ਦਾ ਵਿਆਜ ਨਾ ਦੇਣ 'ਤੇ ਗਰਭਵਤੀ ਕਰ ਦਿੱਤੀ ਔਰਤ; ਜਣੇਪੇ ਮਗਰੋਂ...

ਡੀ. ਜੀ. ਪੀ. ਨੇ ਦੱਸਿਆ ਕਿ ਪੂਰੇ ਗਠਜੋੜ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਰਾਜ ਵਿਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News