ਵੱਡੀ ਖ਼ਬਰ : ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

Tuesday, Apr 04, 2023 - 05:28 AM (IST)

ਵੱਡੀ ਖ਼ਬਰ : ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ (ਜ. ਬ.) : ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਬਿੱਟਾ ਵੱਲੋਂ ਦਿੱਲੀ ਐੱਨ. ਸੀ. ਆਰ. 'ਚ ਧਾਰਾ-506 ਤਹਿਤ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਬਿੱਟਾ ਨੇ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਪੰਜਾਬ ਪੁਲਸ ਦੇ ਕਾਂਸਟੇਬਲ ਅਮੋਲ ਬੁੱਧੀਰਾਜਾ ਨੇ ਰਿਪੋਰਟ ਦਰਜ ਕਰਵਾਈ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਇਕ ਅਣਪਛਾਤੇ ਨੰਬਰ 08725947983 ਤੋਂ ਉਨ੍ਹਾਂ ਨੂੰ ਫੋਨ ਆਇਆ ਸੀ। ਬਿੱਟਾ ਦਾ ਮੋਬਾਇਲ ਉਨ੍ਹਾਂ ਦੇ ਕੋਲ ਸੀ ਅਤੇ ਉਨ੍ਹਾਂ ਫੋਨ ਰਿਸੀਵ ਕੀਤਾ ਸੀ।

ਇਹ ਵੀ ਪੜ੍ਹੋ : ਟਵਿੱਟਰ ਦੀ ਵੱਡੀ ਕਾਰਵਾਈ, ਨਿਊਯਾਰਕ ਟਾਈਮਜ਼ ਦੇ ਅਕਾਊਂਟ ਤੋਂ ਹਟਾਇਆ 'ਬਲੂ ਟਿੱਕ'

ਰਿਪੋਰਟ 'ਚ ਕਿਹਾ ਗਿਆ ਹੈ ਕਿ ਫੋਨ ਕਰਨ ਵਾਲਾ ਵਿਅਕਤੀ ਗਾਲ੍ਹਾਂ ਕੱਢ ਰਿਹਾ ਸੀ ਅਤੇ ਬਿੱਟਾ ਵੱਲੋਂ ਜਨਤਕ ਤੌਰ ’ਤੇ ਕੀਤੀ ਜਾਣ ਵਾਲੀ ਬਿਆਨਬਾਜ਼ੀ ਨੂੰ ਲੈ ਕੇ ਪੁੱਠਾ-ਸਿੱਧਾ ਬੋਲ ਰਿਹਾ ਸੀ। ਉਸ ਵਿਅਕਤੀ ਨੇ ਇਹ ਵੀ ਕਿਹਾ ਕਿ ਉਹ ਤੁਹਾਡੇ ਬੌਸ ਬਿੱਟਾ ਨੂੰ ਜਾਨੋਂ ਮਰਵਾ ਦੇਵੇਗਾ। ਇਸ ਫੋਨ ਤੋਂ ਬਾਅਦ ਇਕ ਹੋਰ ਅਣਪਛਾਤੇ ਨੰਬਰ 09172361684 ਤੋਂ ਕਾਲ ਆਈ ਤੇ ਕਿਹਾ ਗਿਆ ਕਿ 24 ਘੰਟਿਆਂ ਵਿੱਚ ਬਿੱਟਾ ਦਾ ਅੰਤ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਅੱਖਾਂ ਤੋਂ ਲਾਚਾਰ ਰੱਬ ਦੇ ਇਸ ਬੰਦੇ ਨੂੰ ਬੇਮੌਸਮੇ ਮੀਂਹ ਨੇ ਮਾਰੀ ਵੱਡੀ ਮਾਰ, ਵੇਖੋ ਕੀ ਬਣ ਗਏ ਹਾਲਾਤ

ਐੱਨ. ਸੀ. ਆਰ. ਵਿੱਚ ਦਰਜ ਰਿਪੋਰਟ ’ਚ ਕਿਹਾ ਗਿਆ ਹੈ ਕਿ ਇਕ ਹੋਰ ਅਣਪਛਾਤੇ ਨੰਬਰ 911203129795 ਤੋਂ ਕਾਲ ਆਈ, ਜੋ ਕਾਂਸਟੇਬਲ ਸ਼ਿਵ ਕੁਮਾਰ ਨੇ ਰਿਸੀਵ ਕੀਤੀ। ਦੂਜੇ ਪਾਸਿਓਂ ਬੋਲ ਰਿਹਾ ਵਿਅਕਤੀ ਕਹਿ ਰਿਹਾ ਸੀ ਕਿ ਅੰਮ੍ਰਿਤਪਾਲ ਨੂੰ ਛੱਡ ਦਿਓ। ਇਕ ਹੋਰ ਫੋਨ ਕਾਲ ਆਈ, ਜੋ ਬਿੱਟਾ ਵੱਲੋਂ ਰਿਕਾਰਡ ਵੀ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਉਹ ਕੈਨੇਡਾ ਤੋਂ ਗੋਲਡੀ ਬਰਾੜ ਬੋਲ ਰਿਹਾ ਹੈ। ਬਿੱਟਾ ਨੇ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਘਬਰਾਉਣ ਵਾਲੇ ਨਹੀਂ ਤੇ ਨਾ ਹੀ ਰਾਸ਼ਟਰ ਅਤੇ ਪੰਜਾਬ ਦੀ ਏਕਤਾ ਤੇ ਅਖੰਡਤਾ ਨੂੰ ਲੈ ਕੇ ਚੁੱਪ ਬੈਠਣਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News