ਅਹਿਮ ਖ਼ਬਰ : ਗੈਂਗਸਟਰ ਗੋਲਡੀ ਬਰਾੜ ਨੇ ਹੁਣ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਇਹ ਧਮਕੀ

Saturday, Mar 18, 2023 - 05:21 AM (IST)

ਅਹਿਮ ਖ਼ਬਰ : ਗੈਂਗਸਟਰ ਗੋਲਡੀ ਬਰਾੜ ਨੇ ਹੁਣ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਇਹ ਧਮਕੀ

ਬਟਾਲਾ (ਬੇਰੀ)-ਅੱਜ ਦੇਰ ਸ਼ਾਮ ਗੈਂਗਸਟਰ ਗੋਲਡੀ ਬਰਾੜ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਧਮਕੀ ਦਿੱਤੀ ਗਈ ਹੈ। ਗੋਲਡੀ ਨੇ ਧਮਕੀ ਦਿੰਦਿਆਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਜੋ ਕਹਿ ਰਿਹਾ ਹੈ, ਉਹ ਸਰਾਸਰ ਗ਼ਲਤ ਹੈ ਅਤੇ ਸਾਡੇ ਕੋਲ ਬੋਲਣ ਲਈ ਬਹੁਤ ਕੁਝ ਹੈ, ਸਾਨੂੰ ਮਜਬੂਰ ਨਾ ਕਰੋ। ਇਸ ਲਈ ਵੇਟ ਐਂਡ ਵਾਚ।

ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚ ਬੰਦ ਲਾਰੈਂਸ ਨੇ ਫਿਰ ਖੋਲ੍ਹੀ ਜ਼ੁਬਾਨ, ਜਿਸ ਦਿਨ ਸਲਮਾਨ ਖਾਨ ਨੂੰ ਮਾਰਾਂਗਾ, ਉਸੇ ਦਿਨ ਬਣ ਜਾਵਾਂਗਾ ਗੁੰਡਾ

ਇਸ ਸਬੰਧ ’ਚ ਜਦੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਨਹੀਂ ਡਰਦੇ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਗੋਲਡੀ ਬਰਾੜ ਪੰਜਾਬ ਪੁਲਸ ਦੀ ਹਿਰਾਸਤ ’ਚ ਹੈ ਜਾਂ ਨਹੀਂ ਕਿਉਂਕਿ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਫਿਰ ਉਹ ਕਿੱਥੋਂ ਧਮਕੀ ਦੇ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਬਣਾਉਣ ਲਈ ਇਟਲੀ ਗਏ ਪੰਜਾਬੀ ਦੀ ਅਚਾਨਕ ਮੌਤ


author

Manoj

Content Editor

Related News