ਗੈਂਗਸਟਰ ਗੋਲਡੀ ਬਰਾੜ ਦੀ ਗਵਾਹਾਂ ਨੂੰ ਧਮਕੀ, ਕਿਹਾ-ਅਦਾਲਤ ਗਏ ਤਾਂ ਨਤੀਜੇ ਹੋਣਗੇ ਮਾੜੇ (ਵੀਡੀਓ)
Friday, Sep 09, 2022 - 11:07 AM (IST)
ਚੰਡੀਗੜ੍ਹ - ਕੈਨੇਡਾ ਵਿਖੇ ਰਹਿ ਰਹੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਹੁਣ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਗੋਲਡੀ ਬਰਾੜ ਨੇ ਇਹ ਧਮਕੀਆਂ ਫਰੀਦਕੋਟ ਦੇ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਦੇ ਹੋਏ ਕਤਲ ਦੇ ਮਾਮਲੇ ’ਚ ਗਵਾਹਾਂ ਨੂੰ ਦਿੱਤੀਆਂ ਹਨ, ਜਿਸ ਦਾ ਪਿਛਲੇ ਸਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੁਰਲਾਲ ਦੇ ਪਰਿਵਾਰ ਵਲੋਂ ਇਸ ਕੇਸ ਦੀ ਪੂਰੀ ਜਾਂਚ ਕਰਵਾਈ ਜਾ ਰਹੀ ਹੈ। ਇਸ ਮਾਮਲੇ ਦੇ ਗਵਾਹਾਂ ਨੂੰ ਹੁਣ ਗੋਲਡੀ ਬਰਾੜ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਕਿ ਜੇਕਰ ਉਹ ਅਦਾਲਤ ’ਚ ਗਏ ਤਾਂ ਇਸ ਦੇ ਨਤੀਜੇ ਬਹੁਤ ਮਾੜੇ ਹੋਣਗੇ।
ਪੜ੍ਹੋ ਇਹ ਵੀ ਖ਼ਬਰ: ਵਿਦੇਸ਼ਾਂ ’ਚੋਂ ਪੰਜਾਬ ’ਚ ਆ ਕੇ ਵਾਰਦਾਤਾਂ ਕਰਨ ਵਾਲੇ ਮੋਸਟ ਵਾਂਟਿਡ ਗੈਂਗਸਟਰ ਪੁਲਸ ਲਈ ਬਣੇ ਚੁਣੌਤੀ
ਮਿਲੀ ਜਾਣਕਾਰੀ ਅਨੁਸਾਰ ਗੋਲਡੀ ਵਲੋਂ ਦਿੱਤੀਆਂ ਜਾਣ ਵਾਲੀਆਂ ਧਮਕੀਆਂ ਦੀ ਸ਼ਿਕਾਇਤ ਗਵਾਹ ਗੁਰਜਸਵਿੰਦਰ ਸਿੰਘ ਨੇ ਫਰੀਦਕੋਟ ਪੁਲਸ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਪਹਿਲਵਾਨ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਉਹ ਗਵਾਹ ਹੈ। ਗੋਲਡੀ ਬਰਾੜ ਉਨ੍ਹਾਂ ਨੂੰ ਅਦਾਲਤ ’ਚ ਨਾ ਜਾਣ ਦੀਆਂ ਫੋਨ ਕਰਕੇ ਧਮਕੀਆਂ ਦੇ ਰਿਹਾ ਹੈ। ਉਸ ਨੇ ਦੱਸਿਆ ਕਿ ਇਹ ਧਮਕੀਆਂ ਉਸ ਨੂੰ ਹੀ ਨਹੀਂ ਸਗੋਂ ਹੋਰ ਗਵਾਹਾਂ ਨੂੰ ਵੀ ਮਿਲ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)
ਜ਼ਿਕਰਯੋਗ ਹੈ ਕਿ ਗੈਂਗਸਟਰ ਗੋਲਡੀ ਬਰਾੜ ਇਸ ਸਮੇਂ ਕੈਨੇਡਾ ’ਚ ਬੈਠਾ ਹੋਇਆ ਹੈ ਅਤੇ ਉਹ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦਾ ਮਾਸਟਰਮਾਈਂਡ ਵੀ ਹੈ, ਜਿਸ ਦਾ 29 ਮਈ ਨੂੰ ਗੋਲੀਆਂ ਮਾਰ ਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪ੍ਰੇਮ ਨਿਕਾਹ ਦਾ ਦਰਦਨਾਕ ਅੰਤ, ਖ਼ੂਨ ਨਾਲ ਲਥਪਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ