ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਅਦਾਲਤ ਵਲੋਂ ਭਗੌੜਾ ਕਰਾਰ
Wednesday, Nov 23, 2022 - 06:35 PM (IST)
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ। ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਖ਼ਿਲਾਫ਼ ਚੰਡੀਗੜ੍ਹ ਦੇ ਇਕ ਬਿਜ਼ਨਸਮੈਨ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ। ਦਰਅਸਲ ਅਦਾਲਤ ਨੇ ਇਸ ਮਾਮਲੇ ਵਿਚ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਮਨਜੀਤ ਸਿੰਘ ’ਤੇ ਵੀ ਦੋਸ਼ ਤੈਅ ਕਰ ਦਿੱਤੇ ਹਨ। ਕੇਸ ਵਿਚ ਹੁਣ ਟਰਾਇਲ ਸ਼ੁਰੂ ਹੋਵੇਗਾ। ਮਾਮਲੇ ਵਿਚ ਆਈ. ਪੀ. ਸੀ. ਦੀ ਧਾਰਾ 387, 120 ਬੀ ਅਤੇ ਆਰਮਸ ਐਕਟ ਦੇ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਇਕ ਬਿਜ਼ਨਸਮੈਨ ਨੂੰ ਇਸੇ ਸਾਲ 25 ਫਰਵਰੀ ਨੂੰ ਇਕ ਫੋਨ ਆਇਆ ਸੀ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇ ਫਿਰੌਤੀ ਦੀ ਰਕਮ ਨਹੀਂ ਦਿੱਤੀ ਗਈ ਤਾਂ ਉਸ ਦੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ 5 ਲੱਖ ਰੁਪਏ ਦੇ ਸਕਦਾ ਹੈ, ਪਰ ਉਸ ’ਤੇ 25 ਲੱਖ ਰੁਪਏ ਦੇਣ ਦਾ ਦਬਾਅ ਪਾਇਆ ਗਿਆ। 10 ਲੱਖ ਅਤੇ 15 ਲੱਖ ਰੁਪਏ ਦੋ ਕਿਸ਼ਤਾਂ ਵਿਚ ਮੰਗੇ ਗਏ ਸਨ। ਸ਼ਿਕਾਇਤਕਰਤਾ ਨੂੰ ਫਰਵਰੀ ਵਿਚ ਮਨਜੀਤ ਨਾਮਕ ਦੋਸ਼ੀ ਦੀ ਕਾਲ ਆਈ। ਉਸ ਨੇ ਖੁਦ ਨੂੰ ਗੈਂਗਸਟਰ ਸੰਪਤ ਨਹਿਰਾ ਦਾ ਰਿਸ਼ਤੇਦਾਰ ਦੱਸਿਆ।
ਇਹ ਵੀ ਪੜ੍ਹੋ : ਜ਼ੋਰ-ਸ਼ੋਰ ਨਾਲ ਚੱਲ ਰਹੇ ਵਿਆਹ ’ਚ ਅਚਾਨਕ ਪਿਆ ਭੜਥੂ, ਲਾੜੇ ਪਿੱਛੇ ਆਈ ਕੁੜੀ ਦੇ ਬੋਲ ਸੁਣ ਲਾੜੀ ਦੇ ਉੱਡੇ ਹੋਸ਼
ਉਸ ਨੇ ਬਿਜ਼ਨਸਮੈਨ ਨੂੰ ਪੰਚਕੂਲਾ ਮਿਲਣ ਲਈ ਬੁਲਾਇਆ ਸੀ। ਸ਼ਿਕਾਇਤਕਰਤਾ ਨੇ ਮਨਜੀਤ ਸਿੰਘ ਵਲੋਂ ਦੱਸੇ ਗਏ ਬੈਂਕ ਖਾਤੇ ਵਿਚ 3 ਲੱਖ ਰੁਪਏ ਟ੍ਰਾਂਸਫਰ ਕਰ ਦਿੱਤੇ ਸਨ ਅਤੇ ਚਾਰ ਲੱਖ ਰੁਪਏ ਕੈਸ਼ ਦਿੱਤੇ ਸਨ। ਇਕ ਹੋਰ ਵਿਕਤੀ ਦੀ ਮੌੂਦਗੀ ਵਿਚ ਇਹ ਕਮ ਦਿੱਤੀ ਗਈ ਸੀ।ਚੰਡੀਗੜ੍ਹ ਪੁਲਸ ਨੂੰ ਮਾਮਲੇ ਦੀ ਸ਼ਿਕਾਇਤ ਮਿਲਣ ’ਤੇ ਮਨਜੀਤ ਸਿੰਘ ਨੂੰ 8 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ, 4 ਜ਼ਿੰਦਾ ਕਾਰਤੂਸ, 1 ਸਿਮ ਕਾਰਡ, 2 ਫੋਨ ਬਰਾਮਦ ਹੋਏ ਸਨ।
ਇਹ ਵੀ ਪੜ੍ਹੋ : ਪਾਰਸ ਕਤਲ ਕਾਂਡ : ਨੌਜਵਾਨ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਵਾਲੇ ਕਾਤਲ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।