ਗੈਂਗਸਟਰ ਗੁਰਪ੍ਰੀਤ ਸੇਖੋਂ ਦੀ ਵਿਗੜੀ ਸਿਹਤ, ਪੁਲਸ ਦੇ ਸਖ਼ਤ ਪਹਿਰੇ ਹੇਠ ਹਸਪਤਾਲ ਲਿਆਂਦਾ ਗਿਆ

Tuesday, May 11, 2021 - 09:51 PM (IST)

ਗੈਂਗਸਟਰ ਗੁਰਪ੍ਰੀਤ ਸੇਖੋਂ ਦੀ ਵਿਗੜੀ ਸਿਹਤ, ਪੁਲਸ ਦੇ ਸਖ਼ਤ ਪਹਿਰੇ ਹੇਠ ਹਸਪਤਾਲ ਲਿਆਂਦਾ ਗਿਆ

ਬਠਿੰਡਾ (ਵਰਮਾ) : ਬਠਿੰਡਾ ਦੀ ਕੇਂਦਰੀ ਜੇਲ ਵਿਚ ਬੰਦ ਗੈਂਗਸਟਰ ਗੁਰਪ੍ਰੀਤ ਸੇਖੋਂ ਦੀ ਸਿਹਤ ਖ਼ਰਾਬ ਹੋਣ ਕਾਰਨ ਪੁਲਸ ਦੇ ਸਖ਼ਤ ਪਹਿਰੇ ਹੇਠ ਸਿਵਲ ਹਸਪਤਾਲ ਵਿਖੇ ਟੈਸਟ ਕਰਵਾਏ ਗਏ। ਜਾਣਕਾਰੀ ਦਿੰਦਿਆਂ ਡੀ.ਐੱਸ.ਡੀ.ਅਸਵੰਤ ਸਿੰਘ ਨੇ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸੇਖੋਂ ਵਲੋਂ ਪੁਲਸ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਸਦੀ ਪਿੱਠ ਵਿਚ ਦਰਦ ਹੈ ਅਤੇ ਉਸਦਾ ਚੈਕਅੱਪ ਕਰਵਾਇਆ ਜਾਵੇ। ਸ਼ਿਕਾਇਤ ਦੇ ਆਧਾਰ ਪੁਲਸ ਪਾਰਟੀ ਸੇਖੋਂ ਨੂੰ ਸਿਵਲ ਹਸਪਤਾਲ ਵਿਚ ਲੈ ਕੇ ਆਈ ਸੀ, ਜਿੱਥੇ ਡਾਕਟਰਾਂ ਵਲੋਂ ਗੁਰਪ੍ਰੀਤ ਸੇਖੋਂ ਦੇ ਟੈਸਟ ਅਤੇ ਐਕਸਰੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਮੋਬਾਇਲ ਚਾਰਜਰ ਦੀ ਤਾਰ ਨਾਲ ਵਿਆਹੁਤਾ ਦਾ ਕਤਲ

ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਚੈਕਅੱਪ ਤੋਂ ਬਾਅਦ ਗੁਰਪ੍ਰੀਤ ਸੇਖੋਂ ਨੂੰ ਮੁੜ ਜੇਲ ਵਿਚ ਭੇਜ ਦਿੱਤਾ ਗਿਆ ਹੈ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਅਗਲਾ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।


author

Gurminder Singh

Content Editor

Related News