ਗੈਂਗਸਟਰ ਹੈਪੀ ਜੱਟ ਆਟੋਮੈਟਿਕ ਪਿਸਤੌਲ ਸਣੇ ਚੜ੍ਹਿਆ ਪੁਲਸ ਅੜਿੱਕੇ, ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨਾਕਾਮ
Saturday, Feb 03, 2024 - 05:36 AM (IST)

ਚੰਡੀਗੜ੍ਹ/ਜਲੰਧਰ: ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੈ। ਪੁਲਸ ਟੀਮ ਨੇ ਉਸ ਦੇ ਕਬਜ਼ੇ 'ਚੋਂ ਇਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਬੱਲੂ ਪਹਿਲਵਾਨ ਦਾ ਸ਼ਰੇਆਮ ਹੋਇਆ ਕਤਲ, ਮੋਟਰਸਾਈਕਲ ਰੋਕ ਕੇ ਮਾਰੀਆਂ 20 ਗੋਲ਼ੀਆਂ
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ।
ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿਚ ਲਿਆਂਦੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਮੈਕਸੀਕੋ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਤੇ ਟਰੱਕ ਦੀ ਟੱਕਰ 'ਚ 19 ਲੋਕਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤੱਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿੱਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐੱਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8