ਕਈ ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਗਾਂਜਾ ਗ੍ਰਿਫ਼ਤਾਰ

Sunday, Aug 18, 2024 - 10:39 AM (IST)

ਕਈ ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਗਾਂਜਾ ਗ੍ਰਿਫ਼ਤਾਰ

ਅੰਮ੍ਰਿਤਸਰ (ਜਸ਼ਨ)-ਕਈ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਗਾਂਜਾ ਵਾਸੀ ਗਲੀ ਨੰਬਰ-7 ਮਕਬੂਲਪੁਰਾ ਮਹਿਤਾ ਰੋਡ ਨੂੰ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਏ. ਐੱਸ. ਆਈ. ਮੇਜਰ ਸਿੰਘ ਦੀ ਅਗਵਾਈ ਹੇਠ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਗੈਂਗਸਟਰ ਹਰਪ੍ਰੀਤ ਸਿੰਘ ਕੋਲੋਂ ਇਕ ਖੋਹਿਆ ਹੋਇਆ ਪਿਸਤੌਲ ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

ਇਹ ਪਿਸਤੌਲ ਮੁਲਜ਼ਮ ਹਰਪ੍ਰੀਤ ਸਿੰਘ ਗਾਂਜਾ ਨੇ ਇਕ ਸੁਨਿਆਰੇ ਦਾ ਕਾਰੋਬਾਰ ਕਰਨ ਵਾਲੇ ਹੀਰਾ ਸਿੰਘ ਤੋਂ ਖੋਹਿਆ ਸੀ। ਇਸ ਸਬੰਧੀ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਨਵੰਬਰ 2023 ਵਿਚ ਕੇਸ ਦਰਜ ਕੀਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਹੀਰਾ ਸਿੰਘ ਨੇ ਦੱਸਿਆ ਸੀ ਕਿ ਉਹ ਯੂ. ਪੀ. ’ਚ ਸੋਨੇ ਦਾ ਕਾਰੋਬਾਰ ਕਰਨ ਲਈ ਜਾਂਦਾ ਸੀ ਅਤੇ ਇਕ ਵਿਅਕਤੀ ਇਕਬਾਲ ਸਿੰਘ ਉਸ ਨੂੰ ਉਥੇ ਇਹ ਧੰਦਾ ਨਾ ਕਰਨ ਦੀਆਂ ਧਮਕੀਆਂ ਦਿੰਦਾ ਸੀ।

ਇਹ ਵੀ ਪੜ੍ਹੋ-  ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ

ਇਸੇ ਰੰਜਿਸ਼ ਕਾਰਨ ਉਕਤ ਵਿਅਕਤੀ ਇਕਬਾਲ ਸਿੰਘ ਨੇ ਗੈਂਗਸਟਰਾਂ ਨਾਲ ਮਿਲ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਉਕਤ ਹਮਲੇ ਵਿਚ ਇਕ ਮੁਲਜ਼ਮ ਕੁਲਜੀਤ ਸਿੰਘ ਉਰਫ ਹੈਪੀ ਨੇ ਉਸ ਦਾ ਲਾਇਸੈਂਸੀ ਪਿਸਤੌਲ ਖੋਹ ਕੇ ਗੋਲੀ ਚਲਾ ਦਿੱਤੀ, ਜਿਸ ਕਾਰਨ ਹੀਰਾ ਸਿੰਘ ਜ਼ਖਮੀ ਹੋ ਗਿਆ। ਇਸ ਦੌਰਾਨ ਮੁਲਜ਼ਮ ਉਸ ਦੀ ਲਾਇਸੈਂਸੀ ਪਿਸਤੌਲ ਖੋਹ ਕੇ ਫਰਾਰ ਹੋ ਗਿਆ। ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਾਮਲੇ ’ਚ ਫੜੇ ਗਏ ਮੁਲਜ਼ਮ ਖ਼ਿਲਾਫ਼ ਹੁਣ ਤੱਕ ਵੱਖ-ਵੱਖ ਥਾਣਿਆਂ ’ਚ 15 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News