ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਮੌਤ, ਪੁਲਸ ਨੇ ਚਿਖਾ ''ਚੋਂ ਕਬਜ਼ੇ ''ਚ ਲਈਆਂ ਅਸਥੀਆਂ

Saturday, Apr 13, 2019 - 06:16 PM (IST)

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਮੌਤ, ਪੁਲਸ ਨੇ ਚਿਖਾ ''ਚੋਂ ਕਬਜ਼ੇ ''ਚ ਲਈਆਂ ਅਸਥੀਆਂ

ਬਟਾਲਾ (ਬੇਰੀ) : ਨਜ਼ਦੀਕੀ ਪਿੰਡ ਭਗਵਾਨਪੁਰ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਪਰਿਵਾਰ ਦੇ ਮੈਂਬਰਾਂ ਨੇ ਦੇਰ ਰਾਤ ਨੂੰ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ। ਜਾਣਕਾਰੀ ਮੁਤਾਬਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਹਰਮਨਸ਼ਰਨਪ੍ਰੀਤ ਕੌਰ ਦੀ ਬੁੱਧਵਾਰ ਰਾਤ ਉਸਦੇ ਸਹੁਰੇ ਪਿੰਡ ਭਗਵਾਨਪੁਰ ਵਿਖੇ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਪਰ ਪਰਿਵਾਰ ਦੇ ਲੋਕ ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸ ਰਹੇ ਹਨ। ਐੱਸ. ਐੱਚ. ਓ. ਮੋਹਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੀ ਮੌਤ ਦੇ ਕੁਝ ਦੇਰ ਬਾਅਦ ਹੀ ਪਰਿਵਾਰਕ ਮੈਂਬਰਾਂ ਨੇ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ। ਰਾਤ ਵੇਲੇ ਮੌਤ ਹੋਣਾ ਅਤੇ ਜਲਦਬਾਜ਼ੀ ਵਿਚ ਸਸਕਾਰ ਕਰ ਦਿੱਤੇ ਜਾਣ ਨਾਲ ਮਾਮਲਾ ਸ਼ੱਕੀ ਬਣ ਗਿਆ ਹੈ।
ਉਧਰ ਸੂਚਨਾ ਮਿਲਣ 'ਤੇ ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੇ ਪਹੁੰਚ ਕੇ ਚਿਖਾ ਤੋਂ ਮ੍ਰਿਤਕਾ ਦੀਆਂ ਅਸਥੀਆਂ ਆਪਣੇ ਕਬਜ਼ੇ 'ਚ ਲੈ ਲਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ | ਅਸਥੀਆਂ ਨੂੰ ਫੋਰੈਂਸਿਕ ਜਾਂਚ ਲਈ ਪ੍ਰਯੋਗਸ਼ਾਲਾ 'ਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਐੱਚ. ਓ. ਮੋਹਿਤ ਕੁਮਾਰ ਨੇ ਦੱਸਿਆ ਕਿ ਮੁਕੱਦਮਾ ਨੰ. 34, ਧਾਰਾ-302, 201 ਪੁਲਸ ਵਲੋਂ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News