ਅਹਿਮ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ ਲਿਆਉਣ ਦੀ ਤਿਆਰੀ

Friday, Jan 20, 2023 - 11:06 AM (IST)

ਅਹਿਮ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ ਲਿਆਉਣ ਦੀ ਤਿਆਰੀ

ਖੰਨਾ (ਵਿਪਨ) : ਖੰਨਾ ਪੁਲਸ ਵੱਲੋਂ ਬੀਤੇ ਦਿਨੀਂ ਬੱਬਰ ਖ਼ਾਲਸਾ ਨਾਲ ਜੁੜੇ 13 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ 'ਚ ਇਕ ਕੁੜੀ ਵੀ ਸ਼ਾਮਲ ਸੀ। ਹੁਣ ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੱਗੂ ਭਗਵਾਨਪੁਰੀਆ ਇਸ ਵੇਲੇ ਬਠਿੰਡਾ ਜੇਲ੍ਹ 'ਚ ਬੰਦ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਜਪਾ 'ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ 'ਪਰਨੀਤ ਕੌਰ', ਜਾ ਸਕਦੇ ਨੇ ਦਿੱਲੀ

ਉੱਥੇ ਹੀ ਦੂਜੇ ਪਾਸੇ ਅਮਰੀਕਾ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਅਤੇ ਇੰਗਲੈਂਡ ਬੈਠੇ ਗੈਂਗਸਟਰ ਪਰਗਟ ਸਿੰਘ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਕਾਗਜ਼ੀ ਕਾਰਵਾਈ ਵੀ ਸ਼ੁਰੂ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਗੁੰਡਾਗਰਦੀ ਦੀਆਂ ਮੂੰਹ ਬੋਲਦੀਆਂ ਤਸਵੀਰਾਂ, ਚੱਲਦੀ ਜੀਪ 'ਚੋਂ ਸੁੱਟਿਆ ਲਹੂ-ਲੁਹਾਨ ਮੁੰਡਾ, ਵਾਇਰਲ ਕੀਤੀ ਵੀਡੀਓ

ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਨੇ ਲੁਧਿਆਣਾ 'ਚ ਇਕ ਸਿੱਖ ਆਗੂ, ਇਕ ਹਿੰਦੂ ਆਗੂ ਅਤੇ ਮੋਹਾਲੀ 'ਚ ਸਿਆਸੀ ਯੂਥ ਆਗੂ ਨੂੰ ਮਾਰਨ ਸਮੇਤ ਪੰਜਾਬ 'ਚ 5 ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਤਿਆਰੀ ਮੁਕੰਮਲ ਕਰਨ ਦੀ ਵੀ ਗੱਲ ਕਬੂਲ ਕੀਤੀ ਹੈ ਪਰ ਪੁਲਸ ਨੇ ਇਨ੍ਹਾਂ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਕਾਬੂ ਕਰ ਲਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News