ਗੈਂਗਸਟਰ ਜੱਗੂ ਭਗਵਾਨਪੁਰੀਆ ਜਲੰਧਰ ਦੀ ਅਦਾਲਤ ’ਚ ਪੇਸ਼, 9 ਦਿਨ ਦਾ ਮਿਲਿਆ ਪੁਲਸ ਰਿਮਾਂਡ

09/03/2022 6:39:17 PM

ਜਲੰਧਰ (ਸੋਨੂੰ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਿਆਂ ਦੀ ਪੁਲਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੀਆਂ ਅਦਾਲਤਾਂ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਮੋਹਾਲੀ ਵਿਖੇ ਅੱਜ ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਟ੍ਰਾਂਜਿਟ ਰਿਮਾਂਡ ’ਤੇ ਲਿਆ ਕੇ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਦੀ ਕੋਰਟ ’ਚ ਪੇਸ਼ ਕੀਤਾ ਗਿਆ। ਇਥੋਂ ਉਸ ਨੂੰ ਅਦਾਲਤ ਵੱਲੋਂ 9 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਭਾਰੀ ਸੁਰੱਖਿਆ ਵਿਚਾਲੇ ਲਿਆਂਦੇ ਗਏ ਗੈਂਗਸਟਰ ਨੂੰ ਕੋਰਟ ਨੇ 9 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਜੱਗੂ ਭਗਵਾਨਪੁਰੀਆ ਖ਼ਿਲਾਫ਼ ਥਾਣਾ ਭੋਗਪੁਰ ’ਚ 2014 ’ਚ ਇਕ ਨਾਜਾਇਜ਼ ਹਥਿਆਰਾਂ ਦਾ ਮਾਮਲਾ ਦਰਜ ਸੀ। ਇਸ ਮਾਮਲੇ ’ਚ ਪੇਸ਼ ਨਾ ਹੋਣ ’ਤੇ ਕੋਰਟ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। 

ਇਹ ਵੀ ਪੜ੍ਹੋ: ਬਿਜਲੀ ਬੱਚਤ ਦਾ ਸਰਕਾਰ ਨੇ ਲੱਭਿਆ ਨਵਾਂ ਢੰਗ, ਇਨ੍ਹਾਂ ਖ਼ਪਤਕਾਰਾਂ ਦਾ ਹੁਣ ਆਇਆ ਕਰੇਗਾ 1 ਮਹੀਨੇ ਦਾ ਬਿੱਲ

PunjabKesari
ਪੁਲਸ ਨੇ ਅੱਜ ਜੱਜ ਮਹਿੰਦਰ  ਪ੍ਰਤਾਪ ਸਿੰਘ ਲਿਬੜਾ ਦੀ ਅਦਾਲਤ ’ਚ ਦਲੀਲ ਦਿੱਤੀ ਕਿ 2014 ’ਚ ਜੱਗੂ ਭਗਵਾਨਪੁਰੀਆ ਦੀ ਗੈਂਗ ਕੋਲੋਂ ਨਾਜਾਇਜ਼ ਹਥਿਆਰ ਫੜੇ ਗਏ ਸਨ। ਪਰ ਜੱਗੂ ਭਗਵਾਨਪੁਰੀਆ ’ਤੇ ਵੱਖ-ਵੱਖ ਸਥਾਨਾਂ ’ਤੇ ਕਈ ਮਾਮਲੇ ਦਰਜ ਹੋਣ ਦੇ ਕਾਰਨ ਉਸ ਕੋਲੋਂ ਨਾਜਾਇਜ਼ ਹਥਿਆਰਾਂ ਬਾਰੇ ਪੁੱਛਗਿੱਛ ਨਹੀਂ ਹੋ ਸਕੀ । ਇਸ ਮਾਮਲੇ ’ਚ ਦੋ ਲੋਕਾਂ ਨੂੰ ਫੜਿਆ ਗਿਆ ਸੀ ਜਦਕਿ ਇਕ ਮੁਲਜ਼ਮ ਫਰਾਰ ਹੋ ਗਿਆ ਸੀ।

PunjabKesari

ਉਥੇ ਹੀ ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਬੀ.ਐੱਸ. ਕਾਹਲੋਂ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਖ਼ਿਲਾਫ਼ ਥਾਣਾ ਭੋਗਪੁਰ ’ਚ 2014 ’ਚ ਆਰਮਸ ਐਕਟ ’ਚ ਮਾਮਲਾ ਦਰਜ ਕੀਤਾ ਗਿਆ ਸੀ। ਉਸੇ ਸਿਲਸਿਲੇ ’ਚ ਅੱਜ ਪੁਲਸ ਨੇ ਰਿਮਾਂਡ ਲਿਆ ਹੈ। ਜੱਗੂ ਨੂੰ ਜੱਜ ਮਹਿੰਦਰ ਪ੍ਰਤਾਪ ਸਿੰਘ ਲਿਬੜਾ ਦੀ ਅਦਾਲਤ  ਨੇ 12 ਸਤੰਬਰ ਤੱਕ ਜਲੰਧਰ ਦੀ ਦਿਹਾਤੀ ਪੁਲਸ ਦੇ ਕੋਲ ਰਿਮਾਂਡ ’ਤੇ ਭੇਜਿਆ ਹੈ। ਪੁਲਸ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਜੋ ਪਿਸਤੌਲ ਫੜੇ ਗਏ ਸਨ, ਉਨ੍ਹਾਂ ਦੇ ਬਾਰੇ ਗੈਂਗਸਟਰ ਤੋਂ ਜਾਣਕਾਰੀ ਜਟਾਉਣੀ ਹੈ। ਇਸ ਦੇ ਨਾਲ ਹੀ ਫਰਾਰ ਗੁਰਗੇ ਬਾਰੇ ਵੀ ਪਤਾ ਲਗਾਉਣਾ ਹੈ। 

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News