ਗੈਂਗਸਟਰ ਜੱਗੂ ਭਗਵਾਨਪੁਰੀਆ ਅੰਮ੍ਰਿਤਸਰ ਅਦਾਲਤ ’ਚ ਪੇਸ਼, ਪੰਜ ਦਿਨਾ ਰਿਮਾਂਡ ’ਤੇ ਭੇਜਿਆ

Saturday, Nov 19, 2022 - 09:47 PM (IST)

ਗੈਂਗਸਟਰ ਜੱਗੂ ਭਗਵਾਨਪੁਰੀਆ ਅੰਮ੍ਰਿਤਸਰ ਅਦਾਲਤ ’ਚ ਪੇਸ਼, ਪੰਜ ਦਿਨਾ ਰਿਮਾਂਡ ’ਤੇ ਭੇਜਿਆ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਦੀ ਅਦਾਲਤ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਇਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਕਈ ਗੈਂਗਸਟਰਾਂ ਉੱਤੇ ਪੰਜਾਬ ਪੁਲਸ ਵੱਲੋਂ ਸਖ਼ਤੀ ਵਿਖਾਈ ਜਾ ਰਹੀ ਹੈ ਅਤੇ ਪੁਰਾਣੇ ਕੇਸਾਂ ਨੂੰ ਲੈ ਕੇ ਗੈਂਗਸਟਰਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਪੁਲਸ ਤੇ ਇੰਟੈਲੀਜੈਂਸ ਦੀ ਨਾਬਾਲਗਾਂ ’ਤੇ ਨਜ਼ਰ, ਹਿੰਦੂ ਆਗੂਆਂ ਵੱਲੋਂ ਸਕਿਓਰਿਟੀ ਵਾਪਸ, ਪੜ੍ਹੋ Top 10

ਇਸੇ ਲੜੀ ਤਹਿਤ ਅੱਜ ਇਕ ਵਾਰ ਫਿਰ ਤੋਂ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਨੂੰ ਉਸ ਦਾ 5 ਦਿਨ ਦਾ ਰਿਮਾਂਡ ਹਾਸਲ ਹੋਇਆ। ਪੁਲਸ ਦਾ ਕਹਿਣਾ ਹੈ ਕਿ ਉਸ ਨੂੰ ਇਕ ਪੁਰਾਣੇ ਕੇਸ ’ਚ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਉਸ ਕੋਲੋਂ ਕਈ ਖ਼ੁਲਾਸੇ ਹੋ ਸਕਦੇ ਹਨ, ਇਸੇ ਲਈ ਹੀ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ


author

Manoj

Content Editor

Related News