ਜੇਲ ’ਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ
Friday, Oct 22, 2021 - 10:48 PM (IST)
ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਦੇ ਇਕ ਨਾਮੀ ਡਾਕਟਰ ਨੂੰ ਜੇਲ ਵਿਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਗੈਂਗਸਟਰ ਵਲੋਂ ਜਾਨ ਦਾ ਹਵਾਲਾ ਦੇ ਕੇ ਡਾਕਟਰ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫੋਨ ’ਤੇ ਡਾਕਟਰ ਨੂੰ ਮੰਗੀ ਗਈ ਫਿਰੌਤੀ ਨਾ ਦੇਣ ’ਤੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਹੈ। ਬੇਸ਼ੱਕ ਡਾਕਟਰ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦੇ ਦਿੱਤੀ ਗਈ ਹੈ ਪਰ ਜ਼ਿਲ੍ਹਾ ਪੁਲਸ ਇਸ ’ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਚੁੱਪ ਧਾਰੀ ਬੈਠੀ ਹੈ।
ਇਹ ਵੀ ਪੜ੍ਹੋ : ਢੱਡਰੀਆਂ ਵਾਲਿਆਂ ਨੇ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿਖਾਏ ਤਿੱਖੇ ਤੇਵਰ
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ ਵਿਚ ਬੰਦ ਹੈ ਪਰ ਉਸ ਦੇ ਗੁਰਗਿਆਂ ਵਲੋਂ ਉਕਤ ਡਾਕਟਰ ਨੂੰ ਫੋਨ ’ਤੇ ਧਮਕੀ ਦੇ ਕੇ 1 ਕਰੋੜ ਰੁਪਿਆ ਮੰਗਿਆ ਗਿਆ ਹੈ। ਅੰਮ੍ਰਿਤਸਰ ਦੇ ਉਕਤ ਡਾਕਟਰ ਤੋਂ ਗੈਂਗਸਟਰ ਵਲੋਂ ਪ੍ਰੋਟੈਕਸ਼ਨ ਮਨੀ ਦੇ ਰੂਪ ਵਿਚ ਮੰਗੀ ਗਈ ਫਿਰੌਤੀ ਦਾ ਇਹ ਮਾਮਲਾ ਪਹਿਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਗੈਂਗਸਟਰਾਂ ਵਲੋਂ ਫਿਰੌਤੀਆਂ ਮੰਗਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ : ਭਾਜਪਾ ਮੰਤਰੀ ਨਾਲ ਨਿਹੰਗ ਸਿੰਘ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਢੱਡਰੀਆਂ ਵਾਲੇ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?