ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਦੇ ਪੁਲਸ ਰਿਮਾਂਡ 'ਤੇ
Thursday, Jun 30, 2022 - 04:37 PM (IST)
ਮਾਨਸਾ : ਮਾਨਸਾ ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਜੱਗੂ ਭਗਵਾਨਪੁਰੀਆ ਨੂੰ ਅਦਾਲਤ 'ਚ ਪੇਸ਼ ਕਰਕੇ 7 ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਪੁਲਸ ਜੱਗੂ ਭਗਵਾਨਪੁਰੀਆ ਨੂੰ ਕੱਲ੍ਹ ਤਿਹਾੜ ਜੇਲ੍ਹ ਤੋਂ ਪੰਜਾਬ ਲੈ ਕੇ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲਕਾਂਡ 'ਚ ਭਗਵਾਨਪੁਰੀਆ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬੈਠਾ ਕੇ ਪੁੱਛਗਿਛ ਕੀਤੀ ਜਾਵੇਗੀ। ਭਗਵਾਨਪੁਰੀਆ 'ਤੇ ਵੀ ਸਿੱਧੂ ਮੂਸੇਵਾਲਾ ਮਾਮਲੇ 'ਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਨੇ ਮੂਸੇਵਾਲਾ ਕਤਲਕਾਂਡ 'ਚ ਲਾਰੈਂਸ ਬਿਸ਼ਨੋਈ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ 'ਚ ਮੁੱਖ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਪੰਜਾਬ ਦੇ DGP ਭਾਵਰਾ ਵੱਲੋਂ ਕੇਂਦਰ 'ਚ ਜਾਣ ਦੀ ਤਿਆਰੀ, ਜਤਾਈ ਇਹ ਇੱਛਾ
ਜ਼ਿਕਰਯੋਗ ਹੈ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੰਜਾਬ ਪੁਲਸ ਨੇ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਸੀ। ਸੂਤਰਾਂ ਮੁਤਾਬਕ ਮੂਸੇਵਾਲਾ ਨੂੰ ਕਤਲ ਕਰਨ ਵਾਲਿਆਂ ਵਿਚ ਦੋ ਸ਼ਾਰਪ ਸ਼ੂਟਰ ਜੱਗੂ ਭਗਵਾਨਪੁਰੀਆ ਨੇ ਉਪਲੱਬਧ ਕਰਵਾਏ ਸਨ। ਜੱਗੂ ਵੀ ਲਾਰੈਂਸ ਵਾਲੇ ਸਿੰਡੀਕੇਟ ਦਾ ਹੀ ਮੈਂਬਰ ਹੈ। ਇਸ ਦਾ ਖੁਲਾਸਾ ਹੋਣ ਤੋਂ ਬਾਅਦ ਪੰਜਾਬ ਪੁਲਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਅਤੇ ਜੱਗੂ ਭਗਵਾਨਪੁਰੀਆ ਨੂੰ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ’ਤੇ ਬੀਤੇ ਦਿਨੀਂ ਜੱਗੂ ਭਗਵਾਨਪੁਰੀਆ ਨੂੰ ਤਿਹਾੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।