ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 5 ਦਿਨਾਂ ਦੇ ਪੁਲਸ ਰਿਮਾਂਡ 'ਤੇ

07/06/2022 6:18:39 PM

ਮਾਨਸਾ (ਸੰਦੀਪ ਮਿੱਤਲ) : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਨਸਾ ਅਦਾਲਤ ਵਲੋਂ 5 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ। ਜਦੋਂ ਕਿ ਇਸ ਤੋਂ ਪਹਿਲਾਂ ਜੱਗੂ ਭਗਵਾਨਪੁਰੀਆ ਨੂੰ 7 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਸੀ, ਜੋ ਅੱਜ ਖ਼ਤਮ ਹੋ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਬੇਅਦਬੀ ਮਾਮਲੇ ’ਤੇ ਐੱਸ ਆਈ. ਟੀ. ਦੀ ਰਿਪੋਰਟ ਤੋਂ ਬਾਅਦ ਅਕਾਲੀ ਆਗੂ ਮਨਤਾਰ ਬਰਾੜ ਦਾ ਵੱਡਾ ਬਿਆਨ

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਵਲੋਂ ਦਿੱਲੀ ਤੋਂ ਜੱਗੂ ਭਗਵਾਨਪੁਰੀਆ ਨੂੰ ਪੁੱਛਗਿੱਛ ਲਈ ਮਾਨਸਾ ਲਿਆਂਦਾ ਹੋਇਆ ਹੈ। ਉਸ ਨੂੰ ਅਦਾਲਤ ’ਚੋਂ ਪੁਲਸ ਰਿਮਾਂਡ ਮਿਲਣ ਤੋਂ ਬਾਅਦ ਮਾਨਸਾ ਸੀ.ਆਈ.ਏ ਸਟਾਫ ‘ਚ ਰੱਖਿਆ ਗਿਆ ਸੀ। ਅੱਜ ਮਾਨਸਾ ਅਦਾਲਤ ਵਿਚ ਉਸ ਨੂੰ ਦੂਜੀ ਵਾਰ ਪੇਸ਼ ਕੀਤਾ ਗਿਆ ਸੀ, ਜਿੱਥੇ ਪੁਲਸ ਨੂੰ ਉਸ ਦਾ 5 ਦਿਨਾਂ ਦਾ ਰਿਮਾਂਡ ਮਿਲਿਆ। ਜੱਗੂ ‘ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹਨ। ਭਗਵਾਨਪੁਰੀਆ ਦੀ ਪੇਸ਼ੀ ਨੂੰ ਲੈ ਕੇ ਸੀ.ਆਈ.ਏ ਸਟਾਫ ਨੂੰ ਜਾਂਦਾ ਰਸਤਾ ਪੁਲਸ ਮੁਲਾਜ਼ਮਾਂ ਵਲੋਂ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਉਸ ਦਾ ਸੀ.ਆਈ.ਏ ਸਟਾਫ਼ ਤੋਂ ਲਿਜਾ ਕੇ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News