ਪੰਜਾਬ 'ਚ ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 6 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

Monday, Jan 02, 2023 - 07:03 PM (IST)

ਪੰਜਾਬ 'ਚ ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 6 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

ਰੂਪਨਗਰ (ਵਿਜੇ)-ਰੂਪਨਗਰ ਪੁਲਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਕਰਨ ਵਾਲੇ ਅਪਰਾਧੀਆਂ ਵਿਰੁੱਧ ਚਲਾਏ ਗਏ ਇਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 6 ਮੈਂਬਰ 12 ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ ਗਏ।
ਪ੍ਰੈੱਸ ਕਾਨਫ਼ਰੰਸ ਰਾਹੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਸ, ਆਈ. ਪੀ. ਐੱਸ., ਵਿਵੇਕ ਐੱਸ. ਸੋਨੀ ਰੂਪਨਗਰ ਨੇ ਦੱਸਿਆ ਕਿ ਰੂਪਨਗਰ ਪੁਲਸ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ ਹੈ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 6 ਮੈਂਬਰਾਂ ਨੂੰ 12 ਮਾਰੂ ਹਥਿਆਰਾਂ ਅਤੇ 50 ਜਿੰਦਾ ਰੌਂਦ ਸਮੇਤ ਕਾਬੂ ਕੀਤਾ ਗਿਆ। ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਬਹੁਤ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖ਼ਤਰਨਾਕ ਮਨਸੂਬੇ ਫੇਲ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੈਰ ਸਮਾਜੀ ਅਨਸਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਨਾਜਾਇਜ਼ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਸੀ, ਜਿਸ ਲਈ ਰੂਪਨਗਰ ਪੁਲਸ ਦੀ ਟੀਮਾਂ ਵੱਲੋਂ ਇਨ੍ਹਾਂ ਅਪਰਾਧੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ।

ਇਹ ਵੀ ਪੜ੍ਹੋ : ਨਵੇਂ ਸਾਲ ਦਾ ਜਸ਼ਨ ਮਨਾ ਕੇ ਚਾਈਂ-ਚਾਈਂ ਕਾਲਜ ਜਾ ਰਹੇ ਸਨ ਵਿਦਿਆਰਥੀ, ਵਾਪਰੀ ਅਣਹੋਣੀ ਨੇ 4 ਘਰਾਂ 'ਚ ਪੁਆਏ ਦਿੱਤੇ ਵੈਣ

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਪਰਾਧੀਆਂ ’ਤੇ ਕਾਬੂ ਪਾਉਣ ਲਈ 15 ਦਸੰਬਰ, 2022 ਨੂੰ ਇੰਸਪੈਕਟਰ ਇੰਚਾਰਜ ਸੀ. ਆਈ. ਏ. ਰੂਪਨਗਰ ਸਤਨਾਮ ਸਿੰਘ ਦੀ ਟੀਮ ਨੇ ਮੁਕੱਦਮਾ ਨੰਬਰ 124 ਅ/ਧ 25/54/59 ਅਰਮਸ ਐਕਟ ਥਾਣਾ ਸਿਟੀ ਮੋਰਿੰਡਾ ਦਰਜ ਕਰਵਾ ਕੇ 4 ਦੋਸ਼ੀਆਨ ਨੂੰ ਸਮੇਤ 04 ਪਿਸਟਲ ਸਮੇਤ 20 ਰੌਂਦ ਜਿੰਦਾ ਦੇ ਕਾਬੂ ਕੀਤਾ ਸੀ।

ਇਸੇ ਕੜੀ ਤਹਿਤ ਅਪਰਾਧਕ ਪਿਛੋਕੜ ਵਾਲੇ ਸੰਪਰਕਾਂ ਨੂੰ ਟ੍ਰੇਸ ਕਰਦੇ ਹੋਏ ਦੋਸ਼ੀ ਅਰਸ਼ਦੀਪ ਸਿੰਘ ਫ਼ੌਜੀ ਨੂੰ ਅੰਮ੍ਰਿਤਸਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਪੜਤਾਲ ਕੀਤੀ ਗਈ। ਉਪਰੰਤ ਅਗਲਾ ਦੋਸ਼ੀ, ਜਿਸ ਨੇ ਗੈਗਸਟਰਾਂ ਦੀ ਦੁਨੀਆ ’ਚ (ਕੋਡ ਵਰਡ ’ਚ) ਆਪਣਾ ਨਾਮ 777 ਰੱਖਿਆ ਹੋਇਆ ਸੀ, ਦਾ ਪੂਰਾ ਨਾਮ ਅਤੇ ਪਤਾ ਟ੍ਰੇਸ ਕਰਕੇ, ਦੋਸ਼ੀ ਵਰਿੰਦਰਪਾਲ ਸਿੰਘ ਵਿੱਕੀ 777 ਨੂੰ ਵੀ ਅੰਮ੍ਰਿਤਸਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਦੋਸ਼ੀਆਂ ਪਾਸੋਂ ਮਿਤੀ 01.01.2023 ਨੂੰ 8 ਹੋਰ ਪਿਸਤੌਲ ਸਮੇਤ 30 ਰੋਂਦ ਜਿੰਦਾ ਬਰਾਮਦ ਕੀਤੇ ਗਏ ਹਨ।
ਵਿਵੇਕ ਐੱਸ. ਸੋਨੀ ਨੇ ਦੱਸਿਆ ਕਿ ਦੋਸ਼ੀ ਰਿਸ਼ਵ ਪੁੱਤਰ ਸੁਖਚੈਨ, ਪ੍ਰਦੀਪ ਸਿੰਘ ਕਾਕਾ, ਜਸਪਾਲ ਸਿੰਘ ਸ਼ਾਹ, ਪਰਗਟ ਸਿੰਘ, ਅਰਸ਼ਦੀਪ ਸਿੰਘ ਅਤੇ ਵਰਿੰਦਰਪਾਲ ਵਿੱਕੀ ਪਾਸੋਂ ਹੁਣ ਤੱਕ ਕੁੱਲ 12 ਪਿਸਤੌਲ ਸਮੇਤ 50 ਰੌਂਦ ਜ਼ਿੰਦਾ ਬਰਾਮਦ ਕੀਤੇ ਜਾ ਚੁੱਕੇ ਹਨ ਜਦਕਿ ਅੱਗੇ ਤਫ਼ਤੀਸ਼ ਜਾਰੀ ਹੈ। ਇਨ੍ਹਾਂ ਦੇ ਇਕ ਹੋਰ ਗੈਂਗਮੈਂਬਰ ਬਾਰੇ ਸ਼ਨਾਖਤ ਹੋਈ ਹੈ, ਜਿਸ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਆਰਮਜ਼ ਐਕਟ ਸਮੇਤ ਹੋਰ ਕਈ ਗੰਭੀਰ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News