ਮੁਕਤਸਰ ਪੁਲਸ ਦੇ ਸ਼ਿਕੰਜੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ, ਮਿਲਿਆ 2 ਦਿਨਾ ਰਿਮਾਂਡ

Sunday, Jan 22, 2023 - 02:14 PM (IST)

ਮੁਕਤਸਰ ਪੁਲਸ ਦੇ ਸ਼ਿਕੰਜੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ, ਮਿਲਿਆ 2 ਦਿਨਾ ਰਿਮਾਂਡ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ 'ਤੇ ਲਿਆ ਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 2 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 24 ਜਨਵਰੀ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ, ਕੀਤੀ ਇਹ ਮੰਗ

ਕੀ ਹੈ ਮਾਮਲਾ ?

ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਦਰਜ ਐੱਫ. ਆਈ. ਆਰ.  ਦੇ ਮਾਮਲੇ 'ਚ ਜੱਗੂ ਭਗਵਾਨਪੁਰੀਆ ਨੂੰ ਮੁਕਤਸਰ ਲਿਆਂਦਾ ਗਿਆ ਹੈ। ਇਹ ਮਾਮਲਾ ਸਾਲ 2021 ਵਿਚ ਦਰਜ ਕੀਤਾ ਗਿਆ ਸੀ , ਜਿਸ ਵਿੱਚ ਬਿਆਨਕਰਤਾ ਨੇ ਦੋਸ਼ ਲਗਾਏ ਸਨ ਕਿ ਜੱਗੂ ਭਗਵਾਨਪੁਰੀਆ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ 'ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਤੇ ਨਾ ਦੇਣ 'ਤੇ ਉਸ ਦੇ ਮੁੰਡੇ ਨੂੰ ਮਾਰਨ ਜੀ ਧਮਕੀ ਦਿੱਤੀ ਸੀ। ਇਸ ਸਬੰਧੀ ਪੁਲਸ ਨੇ ਲਾਰੈਂਸ ਬਿਸ਼ਨੋਈ ਦੇ ਨਾਮ 'ਤੇ 22 ਮਾਰਚ 2021 ਨੂੰ ਮਾਮਲਾ ਦਰਜ ਕੀਤਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ 'ਚ ਪੁਲਸ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਵੀ ਰਿਮਾਂਡ 'ਤੇ ਲੈ ਕੇ ਆਈ ਸੀ ਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।  

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News