ਗੈਂਗਸਟਰ ਜੈਪਾਲ ਭੁੱਲਰ ਦੇ ਭੋਗ ''ਤੇ ਪਿਤਾ ਨੇ ਕੀਤਾ ਵੱਡਾ ਐਲਾਨ, ਮੀਡੀਆ ਅੱਗੇ ਰੱਖੀ ਇਹ ਗੱਲ (ਵੀਡੀਓ)
Monday, Jul 05, 2021 - 09:55 AM (IST)
ਫ਼ਿਰੋਜ਼ਪੁਰ (ਕੁਮਾਰ) : 9 ਜੂਨ ਨੂੰ ਕੋਲਕਾਤਾ ਵਿਚ ਮਾਰੇ ਗਏ ਫਿਰੋਜ਼ਪੁਰ ਦੇ ਗੈਂਗਸਟਰ ਜੈਪਾਲ ਭੁੱਲਰ ਦੇ ਪਾਠ ਦਾ ਭੋਗ ਫਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਚ ਪਿਆl ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ (ਸੇਵਾਮੁਕਤ ਪੁਲਸ ਇੰਸਪੈਕਟਰ) ਨੇ ਭੋਗ ਦੇ ਬਾਅਦ ਆਪਣੇ ਘਰ ਵਿਚ ਆਯੋਜਿਤ ਪੱਤਰਕਾਰ ਸੰਮੇਲਨ ਵਿਚ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਸ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਝੂਠੇ ਮੁਕੱਦਮਿਆਂ ਵਿਚ ਫਸਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਾਲੇ ਸਿਵਲ ਵਰਦੀ ਵਿਚ ਉਨ੍ਹਾਂ ਦੇ ਘਰ ਦੇ ਆਸ-ਪਾਸ ਲਗਾਤਾਰ ਰੇਕੀ ਕਰਦੇ ਰਹਿੰਦੇ ਹਨ ਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਪੁਲਸ ਤੋਂ ਖ਼ਤਰਾ ਹੈl
ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੁਲਸ ਚਾਹੁੰਦੀ ਹੈ ਕਿ ਜੈਪਾਲ ਦੀ ਮੌਤ ਨੂੰ ਲੈ ਕੇ ਮੈਂ ਚੁੱਪ ਰਹਾਂ, ਪਰ ਨਿਆਂ ਲੈਣ ਲਈ ਮੈਂ ਆਖ਼ਰੀ ਦਮ ਤੱਕ ਕਾਨੂੰਨੀ ਲੜਾਈ ਲੜਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਨਿਆਂ ਲੈਣ ਲਈ ਅਤੇ ਇਕ ਸਾਜ਼ਿਸ਼ ਦੇ ਤਹਿਤ ਜੈਪਾਲ ਦਾ ਕਤਲ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਉਹ ਅਦਾਲਤ ਦਾ ਰੁਖ ਕਰਨਗੇ। ਭੁਪਿੰਦਰ ਸਿੰਘ ਨੇ ਕਿਹਾ ਕਿ ਕੋਲਕਾਤਾ ਵਿਚ ਇਕ ਸਾਜ਼ਿਸ਼ ਦੇ ਤਹਿਤ ਪੁਲਸ ਵੱਲੋਂ ਜੈਪਾਲ ਭੁੱਲਰ ਦਾ ਕਤਲ ਕੀਤਾ ਗਿਆ ਹੈl
ਜੈਪਾਲ ਦੇ ਪਿਤਾ ਨੇ ਕਿਹਾ ਕਿ ਪੁਲਸ ਵੱਲੋਂ ਪਹਿਲਾਂ ਜੈਪਾਲ ਨੂੰ ਬੁਰੀ ਤਰ੍ਹਾਂ ਟਾਰਚਰ ਕੀਤਾ ਗਿਆ ਤੇ ਬਾਅਦ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ, ਜਿਸ ਨੂੰ ਬਾਅਦ ’ਚ ਐਨਕਾਊਂਰ ਦਾ ਨਾਮ ਦੇ ਦਿੱਤਾ ਗਿਆl
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ