ਵੱਡੀ ਖ਼ਬਰ : ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਮੁੜ ਪੋਸਟਮਾਰਟਮ ਨੂੰ ਮਨਜ਼ੂਰੀ

Monday, Jun 21, 2021 - 02:53 PM (IST)

ਚੰਡੀਗੜ੍ਹ (ਬਿਊਰੋ) - ਕੋਲਕਾਤਾ ’ਚ ਹੋਏ ਐਨਕਾਊਂਟਰ ਦੌਰਾਨ ਮਾਰੇ ਗਏ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾ ਦਿੱਤਾ ਹੈ। ਕੋਰਟ ਨੇ ਗੈਂਗਸਟਰ ਜੈਪਾਲ ਭੁੱਲਰ ਦਾ ਮੁੜ ਤੋਂ ਪੋਸਟਮਾਰਟਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ ਭੁੱਲਰ ਦਾ ਪੋਸਟਮਾਰਟ ਚੰਡੀਗੜ੍ਹ ਪੀ.ਜੀ.ਆਈ ਵਿਖੇ ਕੱਲ੍ਹ ਕੀਤਾ ਜਾਵੇਗਾ। ਦੱਸ ਦੇਈਏ ਕਿ ਕੋਲਕਾਤਾ ’ਚ ਹੋਏ ਐਨਕਾਊਂਟਰ ਦੌਰਾਨ ਮਾਰੇ ਗਏ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਮੌਤ ਹੋਣ ਤੋਂ ਬਾਅਦ ਹੁਣ ਤੱਕ ਸਸਕਾਰ ਨਹੀਂ ਹੋ ਸਕਿਆ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਦੱਸ ਦੇਈਏ ਕਿ ਜੈਪਾਲ ਦੀ ਦੁਬਾਰਾ ਪੋਸਟਮਾਰਟਮ ਕਰਾਉਣ ਦੀ ਮੰਗ ਨੂੰ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਪਿਤਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਰਿਪੋਰਟ ਮੁੜ ਹਾਈਕੋਰਟ ਨੂੰ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਜੈਪਾਲ ਦੇ ਪਿਤਾ ਨੇ ਦੋਸ਼ ਲਾਇਆ ਕਿ ਪਹਿਲਾਂ ਉਨ੍ਹਾਂ ਦੇ ਪੁੱਤਰ ਨੂੰ ਬੁਰੀ ਤਰ੍ਹਾਂ ਪੁਲਸ ਵੱਲੋਂ ਟਾਰਚਰ ਕੀਤਾ ਗਿਆ ਅਤੇ ਬਾਅਦ 'ਚ ਗੋਲੀਆਂ ਮਾਰੀਆਂ ਗਈਆਂ।

ਪੜ੍ਹੋ ਇਹ ਵੀ ਖ਼ਬਰ - ਮੋਗਾ : ਨਸ਼ੇ ਨੇ ਕੁਝ ਪਲਾਂ ’ਚ ਉਜਾੜ ਦਿੱਤੇ ਹੱਸਦੇ-ਵੱਸਦੇ 2 ਪਰਿਵਾਰ, ਪਿਆ ਚੀਕ-ਚਿਹਾੜਾ

ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਮੌਕੇ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਦੇਖਣ ਮਗਰੋਂ ਪਿਤਾ ਭੁਪਿੰਦਰ ਸਿੰਘ ਨੇ ਇਹ ਗੱਲ ਕਹਿੰਦਿਆਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਆਪਣੇ ਪੁੱਤਰ ਦਾ ਦੁਬਾਰਾ ਪੋਸਟਮਾਰਟਮ ਕਰਾਏ ਬਿਨਾਂ ਅੰਤਿਮ ਸੰਸਕਾਰ ਨਹੀਂ ਕਰਨਗੇ।

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 


rajwinder kaur

Content Editor

Related News