ਪੰਜਾਬ ਪੁਲਸ ਨੇ ਟਾਲ਼ੀ ਵੱਡੀ ਵਾਰਦਾਤ! ਗੈਂਗਸਟਰ ਜੱਸਾ ਨੂੰ ਹਥਿਆਰਾਂ ਸਣੇ ਕੀਤਾ ਕਾਬੂ

Friday, Apr 05, 2024 - 12:49 PM (IST)

ਲੁਧਿਆਣਾ (ਜ.ਬ.)- ਇਰਾਦਾ ਕਤਲ, ਕੁੱਟਮਾਰ ਅਤੇ ਨਸ਼ਾ ਸਮੱਗਲਿੰਗ ਦੇ ਲਗਭਗ ਡੇਢ ਦਰਜਨ ਕੇਸਾਂ ’ਚ ਨਾਮਜ਼ਦ ਗੈਂਗਸਟਰ ਜਸਪ੍ਰੀਤ ਸਿੰਘ ਜੱਸਾ ਨੂੰ ਕਮਿਸ਼ਨਰੇਟ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਤੋਂ 2 ਪੁਆਇੰਟ 32 ਬੋਰ ਦਾ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਥਾਣਾ ਫੋਕਲ ਪੁਆਇੰਟ ’ਚ ਮੁਲਜ਼ਮ ਖਿਲਾਫ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਚਰਨਜੀਤ ਚੰਨੀ ਨੇ ਖਿੱਚੀ ਜਲੰਧਰ ਦੀ ਤਿਆਰੀ! ਕਿਰਾਏ 'ਤੇ ਲਈ ਕੋਠੀ, ਲਾਉਣਗੇ ਪੱਕਾ ਡੇਰਾ

ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਣਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਇਲਾਕੇ ’ਚ ਗਸ਼ਤ ਕਰ ਰਿਹਾ ਸੀ ਤਾਂ ਸੂਚਨਾ ਮਿਲੀ ਕਿ ਜੱਸਾ ਨਾਜਾਇਜ਼ ਹਥਿਆਰ ਲੈ ਕੇ ਇਲਾਕੇ ’ਚ ਘੁੰਮ ਰਿਹਾ ਹੈ, ਜੋ ਕਿ ਵੱਡੀ ਵਾਰਦਾਤ ਦੀ ਫਿਰਾਕ ਵਿਚ ਹੈ। ਇਸ ਤੋਂ ਬਾਅਦ ਪੁਲਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਫੜ ਲਿਆ। ਤਲਾਸ਼ੀ ਦੌਰਾਨ ਇਕ ਪਿਸਤੌਲ ਮਿਲਿਆ। ਫਿਰ ਉਸ ਦੀ ਨਿਸ਼ਾਨਦੇਹੀ ’ਤੇ ਦੂਜਾ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ।

ਪੁੱਛਗਿੱਛ ’ਚ ਸਾਹਮਣੇ ਆਇਆ ਕਿ ਮੁਲਜ਼ਮ ਖਿਲਾਫ ਦੇ ਵੱਖ-ਵੱਖ ਥਾਣਿਆਂ ’ਚ ਡੇਢ ਦਰਜਨ ਤੋਂ ਜ਼ਿਆਦਾ ਕੇਸ ਦਰਜ ਹਨ ਅਤੇ ਉਹ ਕਈ ਵਾਰ ਜੇਲ ਜਾ ਚੁੱਕਾ ਹੈ। ਇਹ ਵੀ ਪਤਾ ਲੱਗਾ ਕਿ ਮੁਲਜ਼ਮ ਦੀ ਗੈਂਗਸਟਰ ਜਤਿੰਦਰ ਸਿੰਘ ਜਿੰਦੀ ਗਰੁੱਪ ਨਾਲ ਪੁਰਾਣੀ ਰੰਜਿਸ਼ ਸੀ। ਦੋਵੇਂ ਗਰੁੱਪਾਂ ’ਚ ਦਬਾਅ ਦੀ ਲੜਾਈ ਚਲਦੀ ਆ ਰਹੀ ਹੈ। ਇਸ ਲਈ ਜੱਸੇ ਨੇ ਯੂ. ਪੀ. ਤੋਂ ਹਥਿਆਰ ਮੰਗਵਾ ਕੇ ਰੱਖੇ ਹੋਏ ਸਨ। ਗੈਂਗਸਟਰ ਜਿੰਦੀ ਤਾਂ ਪਹਿਲਾਂ ਹੀ ਪੁਲਸ ਦੇ ਹੱਥੇ ਚੜ੍ਹ ਗਿਆ ਸੀ, ਜੋ ਕਿ ਇਸ ਸਮੇਂ ਜੇਲ ’ਚ ਬੈਠਾ ਹੈ।

ਇਹ ਖ਼ਬਰ ਵੀ ਪੜ੍ਹੋ - Breaking: ਲੋਕ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ (ਵੀਡੀਓ)

ਇਹ ਵੀ ਪਤਾ ਲੱਗਾ ਕਿ ਕੁਝ ਦਿਨ ਪਹਿਲਾਂ ਏ. ਜੀ. ਟੀ. ਐੱਫ. ਦੀ ਟੀਮ ਨੇ ਗੁਰਪ੍ਰੀਤ ਲੈਂਬਰ ਅਤੇ ਜੱਸਾ ਗਰੁੱਪ ਦੇ ਜਗਦੀਪ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਕਾਬੂ ਕੀਤਾ ਸੀ। ਉਕਤ ਮੁਲਜ਼ਮਾਂ ’ਤੇ ਵੀ ਪਹਿਲਾਂ ਕਈ ਕੇਸ ਦਰਜ ਹਨ। ਜੱਸਾ ਉਕਤ ਮੁਲਜ਼ਮਾਂ ਨਾਲ ਮਿਲਿਆ ਹੋਇਆ ਸੀ। ਉਸ ਤੋਂ ਬਾਅਦ ਪੁਲਸ ਨੂੰ ਜੱਸੇ ਬਾਰੇ ਲੀਡ ਮਿਲੀ ਸੀ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਜੱਸਾ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News