6 ਕਤਲ ਕਰਨ ਵਾਲੇ ਖ਼ਤਰਨਾਕ ਗੈਂਗਸਟਰ ਜੱਸਾ ਹੈਬੋਵਾਲੀਆ ਦਾ ਪੰਜਾਬ ਪੁਲਸ ਨੇ ਕੀਤਾ ਐਨਕਾਊਂਟਰ

Wednesday, Dec 13, 2023 - 06:19 PM (IST)

6 ਕਤਲ ਕਰਨ ਵਾਲੇ ਖ਼ਤਰਨਾਕ ਗੈਂਗਸਟਰ ਜੱਸਾ ਹੈਬੋਵਾਲੀਆ ਦਾ ਪੰਜਾਬ ਪੁਲਸ ਨੇ ਕੀਤਾ ਐਨਕਾਊਂਟਰ

ਜ਼ੀਰਕਪੁਰ : ਜ਼ੀਰਕਪੁਰ ਵਿਚ ਬੁੱਧਵਾਰ ਸਵੇਰੇ ਪੰਜਾਬ ਪੁਲਸ ਨੇ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਦਾ ਐਨਕਾਊਂਟਰ ਕਰ ਦਿੱਤਾ। ਪੁਲਸ ਦੀ ਇਕ ਕਾਰਵਾਈ ਵਿਚ ਜੱਸਾ ਹੈਬੋਵਾਲੀਆ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਦਰਅਸਲ ਪੁਲਸ ਗੈਂਗਸਟਰ ਹੈਬੋਵਾਲੀਆ ਨੂੰ ਇਰਾਦਾ ਕਤਲ ਦੇ ਇਕ ਕੇਸ ਵਿਚ ਪਿਸਤੌਲ ਬਰਾਮਦ ਕਰਵਾਉਣ ਲਈ ਲੈ ਕੇ ਆਈ ਸੀ। ਇਸ ਦੌਰਾਨ ਉਸ ਨੇ ਪੁਲਸ ਕਸਟੱਡੀ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਉਸ ਨੂੰ ਚਿਤਾਵਨੀ ਦਿੰਦਿਆਂ ਆਤਮ ਸਮਰਪਣ ਕਰਨ ਲਈ ਆਖਿਆ ਪਰ ਪੁਲਸ ਨਾਲ ਮੁਕਾਬਲੇ ਵਿਚ ਗੈਂਗਸਟਰ ਜੱਸਾ ਹੈਬੋਲਵਾਲ ਜ਼ਖ਼ਮੀ ਹੋ ਗਿਆ ਜਦੋਂ ਕਿ ਇਕ ਪੁਲਸ ਮੁਲਾਜ਼ਮ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਮੁਕਾਬਲਾ ਪੀਰ ਮੁਛੱਲਾ ਇਲਾਕੇ ਵਿਚ ਹੋਇਆ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਪੌਸ਼ ਇਲਾਕੇ ’ਚ ਔਰਤ ਨੂੰ ਲੁੱਟ ਕੇ ਭੱਜਾ ਸਿੱਖੀ ਸਰੂਪ ਧਾਰਨ ਕੀਤਾ ਲੁਟੇਰਾ ਕਾਬੂ, ਤਲਾਸ਼ੀ ਦੌਰਾਨ ਉੱਡੇ ਹੋਸ਼

ਦੱਸਿਆ ਜਾ ਰਿਹਾ ਹੈ ਕਿ ਇਸ ਗੈਂਗਸਟਰ ਨੇ ਫਰਵਰੀ 2021 ਤੋਂ ਹੁਣ ਤੱਕ 6 ਕਤਲ ਕੀਤੇ ਹਨ। ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਰਿੰਦਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਵਿਦੇਸ਼ ਦੀ ਚਾਹਤ ’ਚ ਪਵਿੱਤਰ ਰਿਸ਼ਤਿਆਂ ਨਾਲ ਨੌਜਵਾਨ ਕਰ ਰਹੇ ਖਿਲਵਾੜ, ਹੈਰਾਨ ਹੋਵੋਗੇ ਘਟਨਾ ਜਾਣ ਕੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News