ਮਾਂ-ਧੀ ਸਣੇ 6 ਕਤਲ ਦੇ ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਜੱਸਾ ਹੈਪੋਵਾਲ ਗ੍ਰਿਫ਼ਤਾਰ, ਪਿਸਤੌਲ ਤੇ ਕਾਰਤੂਸ ਬਰਾਮਦ

Thursday, Nov 30, 2023 - 03:51 PM (IST)

ਮਾਂ-ਧੀ ਸਣੇ 6 ਕਤਲ ਦੇ ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਜੱਸਾ ਹੈਪੋਵਾਲ ਗ੍ਰਿਫ਼ਤਾਰ, ਪਿਸਤੌਲ ਤੇ ਕਾਰਤੂਸ ਬਰਾਮਦ

ਚੰਡੀਗੜ੍ਹ/ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

PunjabKesari

ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵਾਂ ਔਰਤਾਂ ਦਾ ਕਤਲ ਕਰ ਕੇ ਅੱਗ ਲਗਾ ਦਿੱਤੀ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ।

PunjabKesari


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੀ.ਆਈ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸੰਬਧੀ ਐੱਫ.ਆਈ.ਆਰ. ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News