ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ
Tuesday, Dec 17, 2024 - 12:18 PM (IST)
ਅੰਮ੍ਰਿਤਸਰ- ਪੰਜਾਬ ਵਿਚ ਦਿਨ ਚੜ੍ਹਦਿਆਂ ਹੀ ਇਕ ਹੋਰ ਧਮਾਕਾ ਹੋ ਗਿਆ, ਜਿਸ ਨਾਲ ਆਲੇ-ਦੁਆਲੇ ਦੇ ਲੋਕ ਸਹਿਮ ਗਏ। ਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਿਆਂ ਦੇ ਵਿਚ ਪਿਛਲੇ ਕੁਝ ਦਿਨਾਂ 'ਚ ਵੱਖ-ਵੱਖ ਸਮੇਂ ਦੌਰਾਨ ਬਲਾਸਟ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦਾ ਹੈ ਜਿੱਥੇ ਅੱਜ ਸਵੇਰੇ 4 ਵਜੇ ਦੇ ਕਰੀਬ ਬਲਾਸਟ ਹੋ ਗਿਆ। ਇਸ ਮਗਰੋਂ ਪੁਲਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ। ਹਾਲਾਂਕਿ ਪੁਲਸ ਇਸ ਧਮਾਕੇ ਤੋਂ ਇਨਕਾਰ ਕਰ ਰਹੀ ਹੈ। ਧਮਾਕੇ ਦੀ ਸੂਚਨਾ ਮਿਲਣ 'ਤੇ ਫੌਜ ਵੀ ਪਹੁੰਚੀ ਪਰ 15 ਮਿੰਟ ਬਾਅਦ ਉੱਥੋਂ ਚਲੀ ਗਈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਥਾਣੇ ਦੇ ਆਲੇ-ਦੁਆਲੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ
ਇਸ ਦੌਰਾਨ ਗੈਂਗਸਟਰ ਹੈਪੀ ਪਾਸੀਆਂ ਦੇ ਸਾਥੀ ਗੈਂਗਸਟਰ ਜੀਵਨ ਫੌਜੀ ਦੇ ਨਾਂ 'ਤੇ ਸੋਸ਼ਲ ਮੀਡੀਆ ਪੋਸਟਾਂ ਅਤੇ ਆਡੀਓ ਸਾਹਮਣੇ ਆਏ ਹਨ। ਜਿਸ ਵਿਚ ਉਸ ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ,ਪਰ 'ਜਗ ਬਾਣੀ' ਇਸ ਆਡੀਓ ਦੀ ਪੁਸ਼ਟੀ ਨਹੀਂ ਕਰਦਾ। ਵਾਇਰਲ ਆਡੀਓ 'ਚ ਉਸ ਨੇ ਕਿਹਾ ਕਿ ਮੈਂ ਜੀਵਨ ਫੌਜੀ ਬੋਲ ਰਿਹਾ ਹਾਂ। ਮੈਂ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਸ ਸਟੇਸ਼ਨ 'ਤੇ ਗ੍ਰੇਨੇਡ ਹਮਲੇ ਦੀ ਜ਼ਿੰਮੇਵਾਰੀ ਲੈਂਦਾ ਹਾਂ। ਇਹ ਪੁਲਸ ਨੂੰ ਸਿੱਧੀ ਚੇਤਾਵਨੀ ਹੈ, ਜੋ ਇਸ ਗੁੰਡਾ ਰਾਜ ਨੂੰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਨੇ ਲੋਕਾਂ ਖ਼ਿਲਾਫ਼ ਗੈਰ-ਕਾਨੂੰਨੀ ਐੱਫ. ਆਈ. ਆਰ. ਦਰਜ ਕੀਤੀਆਂ ਜਾ ਰਹੀਆਂ ਹਨ। ਸਾਡੀਆਂ ਨੌਕਰੀਆਂ ਖੋਹ ਲਈਆਂ ਹਨ ਅਤੇ ਸਾਨੂੰ ਬੇਘਰ ਕਰ ਦਿੱਤਾ। ਇੱਥੋਂ ਤੱਕ ਕਿ ਸਾਡੇ ਮਾਤਾ-ਪਿਤਾ ਅਤੇ ਰਿਸ਼ਤੇਦਾਰਾਂ ਨੂੰ ਵੀ ਜੇਲ੍ਹ ਭੇਜ ਦਿੱਤਾ ਗਿਆ। ਹੁਣ ਅਸੀਂ ਇਸ ਗੱਲ ਦਾ ਜਵਾਬ ਇਸ ਤਰ੍ਹਾਂ ਹੀ ਦੇਵਾਂਗੇ। ਅਸੀਂ ਡਰ ਕੇ ਬੈਠਣ ਵਾਲਿਆਂ 'ਚੋਂ ਨਹੀਂ ਹਾਂ। ਇਹ ਸਿਰਫ ਛੋਟਾ ਜਿਹਾ ਟ੍ਰੇਲਰ ਹੈ, ਪੂਰੀ ਫਿਲਮ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਆਪਣੇ ਪਰਿਵਾਰਾਂ ਨੂੰ ਸੁਰੱਖਿਅਤ ਰੱਖੋ। ਤੁਸੀਂ ਸਾਡੇ ਘਰਾਂ ਤੱਕ ਗਏ ਅਸੀਂ ਵੀ ਹੁਣ ਤੁਹਾਡੇ ਘਰਾਂ ਤੱਕ ਜਾਵਾਂਗੇ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਅਹਿਮ ਖ਼ਬਰ, 31 ਦਸੰਬਰ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਰੱਦ ਹੋਵੇਗੇ ਲਾਇਸੈਂਸ
ਪਹਿਲਾਂ ਪੋਸਟ ਵੀ ਹੋਈ ਵਾਇਰਲ
ਦੱਸ ਦੇਈਏ ਇਸ ਤੋਂ ਪਹਿਲਾਂ ਜੀਵਨ ਫ਼ੌਜੀ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਬੱਬਰ ਖ਼ਾਲਸਾ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। 'ਜਗ ਬਾਣੀ' ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ, ਕਿਉਂਕਿ ਇਹ ਅਜੇ ਜਾਂਚ ਦਾ ਵਿਸ਼ਾ ਹੈ। ਦੂਜੇ ਪਾਸੇ ਪੰਜਾਬ ਪੁਲਸ ਦੇ ਅਧਿਕਾਰੀ ਫ਼ਿਲਹਾਲ ਇਸ ਧਮਾਕੇ ਬਾਰੇ ਬੋਲਣ ਨੂੰ ਹੀ ਤਿਆਰ ਨਹੀਂ ਹਨ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦੋ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8