ਪੰਜਾਬ ਪੁਲਸ ਦੀ ਗੋਲੀ ਨਾਲ ਮਾਰਿਆ ਗਿਆ ਗੈਂਗਸਟਰ

Thursday, Jan 16, 2025 - 01:29 PM (IST)

ਪੰਜਾਬ ਪੁਲਸ ਦੀ ਗੋਲੀ ਨਾਲ ਮਾਰਿਆ ਗਿਆ ਗੈਂਗਸਟਰ

ਬਟਾਲਾ: ਬੀਤੀ ਰਾਤ ਬਟਾਲਾ ਵਿਚ ਬਦਮਾਸ਼ਾਂ ਤੇ ਬਟਾਲਾ ਪੁਲਸ ਵਿਚਾਲੇ ਐਨਕਾਊਂਟਰ ਜ਼ਬਰਦਸਤ ਮੁੱਠਭੇਡ ਹੋਈ ਸੀ, ਜਿਸ ਦੌਰਾਨ ਬਦਮਾਸ਼ ਰਣਜੀਤ ਸਿੰਘ  ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਰੈਫ਼ਰ ਕੀਤਾ ਗਿਆ ਸੀ। ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬਟਾਲਾ ਦੀ ਰੰਗੜ ਨੰਗਲ ਦੀ ਪੁਲਸ ਵੱਲੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਹੈ ਪਰ ਉਸ ਵਿਅਕਤੀ ਨੇ ਪੁਲਸ ਨੂੰ ਦੇਖ ਕੇ ਮੋਟਰਸਾਈਕਲ ਰੋਕ ਲਿਆ ਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਪੁਲਸ ਨੇ ਉਸ ਨੂੰ ਫੜਨਾ ਚਾਹਿਆ ਤਾਂ ਉਸ ਨੇ ਪੁਲਸ ਉੱਤੇ ਫਾਇਰਿੰਗ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਬਦਮਾਸ਼ ਰਣਜੀਤ ਸਿੰਘ ਜ਼ਖਮੀ ਹੋ ਗਿਆ। ਘਟਨਾ ਉੱਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਕੇ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ। ਜਿੱਥੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਇਕ ਪੁਲਸਕਰਮੀ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਰਣਜੀਤ ਸਿੰਘ, ਪ੍ਰਭ ਦਾਸੂਵਾਲ ਤੇ ਬਲਵਿੰਦਰ ਡੋਨੀ ਦਾ ਕਰੀਬੀ ਸੀ ।


author

Shivani Bassan

Content Editor

Related News