ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ‘ਪੰਜਾਬ ਪੁਲਸ’ ਨੂੰ ਦਿੱਤੀ ਚਿਤਾਵਨੀ
Friday, Oct 29, 2021 - 02:43 PM (IST)
ਅੰਮ੍ਰਿਤਸਰ (ਬਿਊਰੋ) - ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਪੰਜਾਬ ਪੁਲਸ ਨੂੰ ਸ਼ਰੇਆਮ ਧਮਕੀ ਦਿੱਤੀ ਹੈ। ਗੈਂਗਸਟਰ ਲੰਡਾ ਵਲੋਂ ਪੰਜਾਬ ਪੁਲਸ ਨੂੰ ਇਹ ਧਮਕੀ ਕੈਨੇਡਾ ਤੋਂ ਦਿੱਤੀ ਗਈ ਹੈ। ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਪੰਜਾਬ ਪੁਲਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਬਿਨਾਂ ਕਿਸੇ ਕਾਰਨ ਤੋਂ ਤੰਗ-ਪਰੇਸ਼ਾਨ ਨਾ ਕੀਤਾ ਜਾਵੇ, ਨਹੀਂ ਤਾਂ ਪੁਲਸ ਨੂੰ ਇਸ ਦੇ ਗੰਭੀਰ ਨਤੀਜ਼ੇ ਭੁਗਤਣੇ ਪੈ ਜਾਣਗੇ। ਪੋਸਟ ‘ਚ ਗੈਂਗਸਟਰ ਨੇ ਅੱਗੇ ਕਿਹਾ ਕਿ ਜੇਕਰ ਪੁਲਸ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਉਨ੍ਹਾਂ ਨੂੰ ਬੱਚਿਆਂ ਦਾ ਨੁਕਸਾਨ ਝੱਲਣਾ ਪਵੇਗਾ, ਭਾਵੇਂ ਉਹ ਵਿਦੇਸ਼ਾਂ ਵਿੱਚ ਹੀ ਕਿਉਂ ਨਾ ਰਹਿੰਦੇ ਹੋਣ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਦੱਸ ਦੇਈਏ ਕਿ ਏ ਕੈਟਾਗਰੀ ਗੈਂਗਸਟਰ ਲਖਬੀਰ ਸਿੰਘ ਲੰਡਾ ਇਸ ਸਮੇਂ ਕੈਨੇਡਾ ਵਿੱਚ ਹੈ। ਦਰਅਸਲ ਇਹ ਸਾਰਾ ਮਾਮਲਾ 25 ਅਕਤੂਬਰ ਨੂੰ ਚੋਹਲਾ ਸਾਹਿਬ ਦੇ ਵਸਨੀਕ ਪੈਟਰੋਲ ਪੰਪ ਦੇ ਮਾਲਕ ਜਗਜੀਤ ਸਿੰਘ ਨੂੰ ਗੈਂਗਸਟਰ ਵੱਲੋ ਫੋਨ ਕਰਕੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਨਾਲ ਜੁੜਿਆ ਹੋਇਆ ਹੈ। ਪੈਟਰੋਲ ਪੰਪ ਮਾਲਕ ‘ਤੇ ਰਾਤ ਦੇ ਸਮੇਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸੀ, ਹਾਲਾਂਕਿ ਇਸ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)
ਇਸ ਤੋਂ ਬਾਅਦ ਗੈਂਗਸਟਰ ਲਖਬੀਰ ਸਿੰਘ ਲੰਡਾ ਨਿਵਾਸੀ ਹਰੀਕੇ ਤੇ ਉਸ ਦੇ ਸਾਥੀ ਸਤਨਾਮ ਸਿੰਘ ਨਿਵਾਸੀ ਨੌਸ਼ਹਿਰਾ ਪਨੂੰਆਂ ਸਣੇ ਥਾਣਾ ਚੋਹਲਾ ਸਾਹਿਬ ’ਚ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਾਮਲਾ ਦਰਜ ਹੋਣ ’ਤੇ ਪੁਲਸ ਨੇ ਲੰਡਾ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਗਿੱਛ ਕੀਤੀ ਸੀ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਚੋਣਾਂ ਨੂੰ ਲੈ ਕੇ ਬਦਲਿਆ ਜਾ ਸਕਦੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ : ਸੂਤਰ
ਸੂਤਰਾਂ ਅਨੁਸਾਰ ਲੰਡਾ ਦੇ ਘਰ ’ਤੇ ਵੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਹਨ, ਜਿਸ ਦੇ ਜਵਾਬ ਵਿੱਚ ਵੀਰਵਾਰ ਨੂੰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਪੁਲਸ ਨੂੰ ਧਮਕੀ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਲਖਬੀਰ ਸਿੰਘ ਲੰਡਾ ਵੱਲੋਂ ਫੇਸਬੁੱਕ ’ਤੇ ਪਾਈ ਗਈ ਪੋਸਟ ਦੀ ਜਾਂਚ ਆਰੰਭ ਦਿੱਤੀ ਗਈ ਹੈ। ਲੰਡਾ ਖ਼ਿਲਾਫ਼ ਦਰਜ ਮਾਮਲੇ ਸਬੰਧੀ ਵੀ ਜਾਂਚ ਚੱਲ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸ ’ਚ ਸ਼ਾਮਲ ਹੋਏ ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ