ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ
Wednesday, Oct 12, 2022 - 10:54 AM (IST)
ਤਰਨਤਾਰਨ - ਬੀਤੇ ਦਿਨ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ’ਤੇ ਪਿੰਡ ਦੀਨਪੁਰ ਵਿਖੇ ਕੱਪੜਾ ਵਪਾਰੀ ਗੁਰਜੰਟ ਸਿੰਘ ਉਰਫ ਜੰਟਾ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲੰਡਾ ਨੇ ਲਈ ਹੈ। ਕਤਲ ਦੀ ਵਾਰਦਾਤ ਨੂੰ ਲੈ ਕੇ ਗੈਂਗਸਟਰ ਨੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਸ ਨੇ ਸਾਫ਼ ਤੌਰ ’ਤੇ ਦੱਸਿਆ ਹੈ ਕਿ ਉਸ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਫੇਸਬੁੱਕ ’ਤੇ ਪਾਈ ਗਈ ਪੋਸਟ ’ਚ ਗੈਂਗਸਟਰ ਲੰਡਾ ਨੇ ਲਿਖਿਆ ਕਿ ‘‘ਤਰਨ ਤਾਰਨ ਵਿਖੇ ਗੁਰਜੰਟ ਦਲਾਲ ਦਾ ਜੋ ਕਤਲ ਹੋਇਆ ਹੈ, ਉਹ ਅਸੀਂ ਕੀਤਾ ਹੈ। ਇਸ ਨੇ ਸਾਡੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖ਼ਰਾਬ ਕੀਤੀ ਹੈ। ’’ ਗੈਂਗਸਟਰ ਲੰਡਾ ਨੇ ਇਸ ਪੋਸਟ ’ਚ ਪੁਲਸ ਨੂੰ ਵੀ ਧਮਕੀ ਦਿੱਤੀ ਹੈ ਕਿ ਇਸ ਮਾਮਲੇ ਨੂੰ ਲੈ ਕੇ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ, ਨਹੀਂ ਤਾਂ ਤੁਹਾਡੇ ਘਰਾਂ ’ਤੇ ਵਾਰ ਕੀਤਾ ਜਾਵੇਗਾ।’’
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ
ਦੱਸ ਦੇਈਏ ਕਿ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਨੇ ਕੁਝ ਸਮਾਂ ਪਹਿਲਾਂ ਹੀ ਨੈਸ਼ਨਲ ਹਾਈਵੇ-54 ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਸੂਤਰਾਂ ਅਨੁਸਾਰ ਇਸ ਪਰਿਵਾਰ ਪਾਸੋਂ ਵਿਦੇਸ਼ ਵਿਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਵਲੋਂ ਕੁਝ ਮਹੀਨੇ ਪਹਿਲਾਂ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਮੰਗ ਪੂਰੀ ਨਾ ਹੋਣ ’ਤੇ ਗੈਂਗਸਟਰ ਵਲੋਂ ਉਸ ਦਾ ਕਤਲ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ