ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਸ ਰਿਮਾਂਡ ਵਧਿਆ, ਪੁੱਛਗਿੱਛ ਦੌਰਾਨ ਹੋਣਗੇ ਅਹਿਮ ਖ਼ੁਲਾਸੇ

Thursday, Jul 28, 2022 - 09:55 AM (IST)

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਸ ਰਿਮਾਂਡ ਵਧਿਆ, ਪੁੱਛਗਿੱਛ ਦੌਰਾਨ ਹੋਣਗੇ ਅਹਿਮ ਖ਼ੁਲਾਸੇ

ਮਲੋਟ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ 4 ਦਿਨਾਂ ਦਾ ਰਿਮਾਂਡ ਹੋਰ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਿਨ-ਦਿਹਾੜੇ ਦੁਕਾਨਕਾਰ ਦਾ ਕਤਲ, ਬਚਾਉਣ ਆਈ ਪਤਨੀ ਦੇ ਵੀ ਢਿੱਡ 'ਚ ਮਾਰਿਆ ਚਾਕੂ

ਇਸ ਦੌਰਾਨ ਲਾਰੈਂਸ ਬਿਸ਼ਨੋਈ ਵੱਲੋਂ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਕੀਤੇ ਜਾਣ ਦੀ ਉਮੀਦ ਹੈ। ਪੁਲਸ ਵੱਲੋਂ ਅਦਾਲਤ ਨੂੰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ ਗਈ ਸੀ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਬਿਸ਼ਨੋਈ ਦੇ ਵਕੀਲ ਵੱਲੋਂ ਕਿਹਾ ਗਿਆ ਸੀ ਕਿ ਉਸ ਦਾ ਹੋਰ ਪੁਲਸ ਰਿਮਾਂਡ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਚੰਡੀਗੜ੍ਹ PGI 'ਚ ਮੰਕੀਪਾਕਸ ਨੂੰ ਲੈ ਕੇ ਅਲਰਟ, ਜਾਰੀ ਹੋ ਚੁੱਕੀਆਂ ਨੇ ਗਾਈਡਲਾਈਨਜ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News