ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਾਲੋ ਕਰਨ ਵਾਲੇ 3 ਨੌਜਵਾਨ ਅਸਲੇ ਸਮੇਤ ਗ੍ਰਿਫ਼ਤਾਰ, ਹੋ ਸਕਦੇ ਹਨ ਵੱਡੇ ਖ਼ੁਲਾਸੇ
Sunday, May 21, 2023 - 06:39 PM (IST)
ਮੋਹਾਲੀ/ਕੁਰਾਲੀ (ਪਰਦੀਪ, ਬਠਲਾ) : ਮੋਹਾਲੀ ਪੁਲਸ ਨੇ 5 ਨਾਜਾਇਜ਼ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐੱਸ. ਐੱਸ. ਪੀ. ਮੋਹਾਲੀ ਡਾ. ਸੰਦੀਪ ਕੁਮਾਰ ਗਰਗ ਨੇ ਮੁੱਲਾਂਪੁਰਾਂ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਸੀ. ਆਈ. ਏ. ਸਟਾਫ ਮੋਹਾਲੀ ਦੇ ਇੰਚਾਰਜ ਇੰਸ. ਸ਼ਿਵ ਕੁਮਾਰ ਇੰਚਾਰਜ ਅਤੇ ਉਨ੍ਹਾਂ ਦੀ ਟੀਮ ਵਲੋਂ ਐੱਸ. ਪੀ. ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਅਤੇ ਡੀ. ਐੱਸ. ਪੀ. ਗੁਰਸ਼ੇਰ ਸਿੰਘ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਾਬੂ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਸ ਵਲੋਂ ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਸੋਹਾਣਾ ਦੇ ਖੇਤਰ ਵਿਚ ਪੈਟਰੋਲ ਪੰਪ, ਏਅਰਪੋਰਟ ਰੋਡ ਸੋਹਾਣਾ ਨੇੜਿਓਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਾਲੋ ਕਰਨ ਵਾਲੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ 5 ਨਾਜਾਇਜ਼ ਪਿਸਤੌਲ ਅਤੇ 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸੂਬੇ ਦੀਆਂ ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ
ਇਸ ਸਬੰਧੀ ਪੁਲਸ ਵਲੋਂ ਇਨ੍ਹਾਂ ਵਿਅਕਤੀਆਂ ਖ਼ਿਲਾਫ ਆਰਮਜ਼ ਐਕਟ ਦੀ ਧਾਰਾ-25,54,59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਪਿੰਡ ਮੁੱਦਕੀ ਥਾਣਾ ਘੱਲ ਖੁਰਦ ਤਹਿ. ਤਲਵੰਡੀ ਭਾਈ ਜ਼ਿਲ੍ਹਾ ਫਿਰੋਜ਼ਪੁਰ (31), ਲਵਪ੍ਰੀਤ ਸਿੰਘ ਵਾਸੀ ਪਿੰਡ ਢਿੱਲਵਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਤਹਿ. ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਕਿਰਾਏਦਾਰ ਨੇੜੇ ਮੈਰੀਲੈਂਡ ਹੋਟਲ ਮਕਾਨ ਨੰਬਰ-32 ਲਾਜਪਤ ਨਗਰ ਜ਼ੀਰਕਪੁਰ (28) ਅਤੇ ਪੁਲਕਿਤ ਮਹਿਤਾ ਵਾਸੀ ਨੇੜੇ ਕਬੀਰ ਭਵਨ ਚੌਂਕ 124/11 ਸੁਭਾਸ਼ ਨਗਰ ਥਾਣਾ ਨਿਊਂ ਕਰਨੀ ਗੁੜਗਾਓਂ (ਹਰਿਆਣਾ) ਹਾਲ ਵਾਸੀ ਮਕਾਨ ਨੂੰ 82 ਅਕਾਂਕਸ਼ਾ ਗਲੈਕਸੀ ਰਾਜਪੁਰ ਰੋਡ ਜ਼ੀਰਕਪੁਰ (27) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਆਯੁਸ਼ਮਾਨ ਕਾਰਡ ਬਣਵਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੋਂ ਲੱਗਣਗੇ ਕੈਂਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani