ਸਖ਼ਤ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਮੋਗਾ ਅਦਾਲਤ ’ਚ ਪੇਸ਼, ਚੱਪੇ-ਚੱਪੇ ’ਤੇ ਤਾਇਨਾਤ ਪੁਲਸ

Saturday, Jul 01, 2023 - 06:38 PM (IST)

ਸਖ਼ਤ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਮੋਗਾ ਅਦਾਲਤ ’ਚ ਪੇਸ਼, ਚੱਪੇ-ਚੱਪੇ ’ਤੇ ਤਾਇਨਾਤ ਪੁਲਸ

ਮੋਗਾ (ਗੋਪੀ ਰਾਊਕੇ/ਕਸ਼ਿਸ਼) : ਮੋਗਾ ’ਚ 307 ਦੇ ਇਕ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਸ ਨੇ ਭਾਰੀ ਸੁਰੱਖਿਆ ਹੇਠ ਬਠਿੰਡਾ ਜੇਲ੍ਹ ਤੋਂ ਲਿਆਂਦਾ ਅਤੇ ਚਾਰਜ ਫਰੇਮ ਕਰਨ ਲਈ ਮੋਗਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਚਾਰਜ ਫਰੇਮ ਕਰਨ ਉਪਰੰਤ 17/7/23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਬਠਿੰਡਾ ਜੇਲ੍ਹ ਭੇਜ ਦਿੱਤਾ। ਮਾਮਲਾ ਦਸੰਬਰ 2021 ਨੂੰ ਮੋਗਾ ਦੇ ਡਿਪਟੀ ਮੇਅਰ ਦੇ ਭਰਾ ਜਤਿੰਦਰ ਧਮੀਜਾ (ਨੀਲਾ) ਨੂੰ ਗੋਲੀ ਮਾਰਨ ਲਈ ਜੋਧਾ ਅਤੇ ਮੋਨੂੰ ਡਾਗਰ ਨੂੰ ਮੋਗਾ ਵਿਖੇ ਭੇਜਿਆ ਸੀ ਅਤੇ ਗਲਤੀ ਨਾਲ ਜਿਤੇਂਦਰ ਧਮੀਜਾ (ਨੀਲਾ) ਨੂੰ ਨਾ ਮਾਰ ਕੇ ਉਸਦੇ ਭਰਾ ਸੁਨੀਲ ਧਮੀਜਾ ਅਤੇ ਉਸਦੇ ਬੇਟੇ ਪ੍ਰਥਮ ਉਪਰ ਹਮਲਾ ਕੀਤੀ ਸੀ ਅਤੇ ਪਿਸਟਲ ਲੋਕ ਹੋਣ ਕਰਕੇ ਮੋਨੂੰ ਗੋਲੀ ਨਹੀਂ ਚਲਾ ਸਕਿਆ। ਸੁਨੀਲ ਨਾਲ ਹੱਥੋ-ਪਾਈ ਹੋਣ ਲੱਗ ਗਈ ਤਾਂ ਜੋਧਾ ਨੇ ਪ੍ਰਥਮ ਦੇ ਪੈਰ ’ਤੇ ਗੋਲੀ ਮਾਰ ਦਿੱਤੀ ਸੀ।

ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਵੱਡੀ ਅਪਡੇਟ, ਸ਼ਗਨਪ੍ਰੀਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ

ਇਸ ਦੌਰਾਨ ਸੁਨੀਲ ਨੇ ਜ਼ਖਮੀ ਹੋਣ ਦੇ ਬਾਵਜੂਦ ਵੀ ਮੋਨੂੰ ਡਾਗਰ ਨੂੰ ਫੜ ਕੇ ਰੱਖਿਆ ਅਤੇ ਬਾਅਦ ਵਿਚ ਪੁਲਸ ਦੇ ਹਵਾਲੇ ਕਰ ਦਿੱਤਾ ਜਦਕਿ ਜੋਧਾ ਭੱਜਣ ’ਚ ਕਾਮਯਾਬ ਹੋ ਗਿਆ ਸੀ। ਦੋਵੇਂ ਹਮਲਾਵਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੁੜੇ ਹੋਏ ਸਨ। ਇਸ ਮਾਮਲੇ ਦੇ ਸਬੰਧ ਵਿਚ ਮੋਗਾ ਸਿਟੀ ਪੁਲਸ ਨੇ ਜੋਧਾ ਅਤੇ ਮੋਨੂੰ ਡਾਗਰ ਖ਼ਿਲਾਫ ਐੱਫ. ਆਈ. ਆਰ. ਨੰਬਰ 209 ’ਚ ਆਈ. ਪੀ. ਸੀ. 307 ਆਰਮ ਐਕਟ 25 ਅਤੇ ਐੱਨ. ਡੀ. ਪੀ. ਐੱਸ 22 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਦਾ ਨਾਮ ਦਰਜ ਕੀਤਾ ਗਿਆ ਸੀ। ਅੱਜ ਉਸ ਕੇਸ ਵਿਚ

ਇਹ ਵੀ ਪੜ੍ਹੋ : ਦਰਿੰਦੇ ਬਣੇ ਪਤੀ ਨੇ ਸੁੱਤੀ ਪਈ ਪਤਨੀ ਨਾਲ ਕਮਾਇਆ ਕਹਿਰ, ਦਿੱਤੀ ਰੂਹ ਕੰਬਾਊ ਮੌਤ

ਕੀ ਕਹਿਣਾ ਹੈ ਐੱਸ. ਐੱਸ. ਪੀ. ਮੋਗਾ ਦਾ

ਜਾਣਕਾਰੀ ਦਿੰਦਿਆਂ ਮੋਗਾ ਦੇ ਐੱਸ. ਐੱਸ. ਪੀ. ਨੇ ਦੱਸਿਆ ਕਿ ਅੱਜ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਲਿਆ ਕੇ ਮੋਗਾ ਅਦਾਲਤ ਵਿਚ ਚਾਰਜ ਫਰੇਮ ਕਰਨ ਲਈ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਉਸ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਚਾਰਜ ਫਰੇਮ ਹੋਣ ਉਪਰੰਤ 17/7/23 ਨੂੰ ਮੁੜ ਪੇਸ਼ ਕੀਤਾ ਜਾਵੇਗਾ। ਉਸ ਨੂੰ 17 ਤਾਰੀਖ਼ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਇਸ ਕੇਸ ’ਚ ਅੱਜ ਲਾਰੇਂਸ ਬਿਸ਼ਨੋਈ ਦੇ ਨਾਲ-ਨਾਲ ਉਸ ਦੇ ਸਾਥੀ ਮੋਨੂੰ ਡਾਗਰ ਅਤੇ ਇਕ ਹੋਰ ਸਾਥੀ ਨੂੰ ਪੇਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਮੰਗਣੀ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ-ਚਿਹਾੜਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News