ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਦੀ ਅਦਾਲਤ ’ਚ ਪੇਸ਼, 31 ਅਕਤੂਬਰ ਤੱਕ ਮਿਲਿਆ ਪੁਲਸ ਰਿਮਾਂਡ

Friday, Oct 21, 2022 - 04:25 PM (IST)

ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਦੀ ਅਦਾਲਤ ’ਚ ਪੇਸ਼, 31 ਅਕਤੂਬਰ ਤੱਕ ਮਿਲਿਆ ਪੁਲਸ ਰਿਮਾਂਡ

ਜਲੰਧਰ (ਵੈੱਬ ਡੈਸਕ, ਸੋਨੂੰ, ਵਰੁਣ)-  ਸਿੱਧੂ ਮੂਸੇਵਾਲ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੋਗਾ ਤੋਂ ਟ੍ਰਾਂਜ਼ਿਟ ਰਿਮਾਂਡ ’ਤੇ ਲਿਆ ਕੇ ਜਲੰਧਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਜਲੰਧਰ ਪੁਲਸ ਨੂੰ ਬਿਸ਼ਨੋਈ ਨੂੰ 31 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੋ ਵਾਰ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਨ ’ਚ ਅਸਫ਼ਲ ਰਹੀ ਜਲੰਧਰ ਦੀ ਪੁਲਸ ਨੂੰ ਅੱਜ ਮੋਗਾ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਹੋਇਆ ਸੀ।

ਇਹ ਵੀ ਪੜ੍ਹੋ: ਫ਼ੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖ਼ਾਸ ਖ਼ਬਰ, ਜਲੰਧਰ ’ਚ ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਭਰਤੀ ਰੈਲੀ

PunjabKesari

ਭਾਰੀ ਪੁਲਸ ਫ਼ੋਰਸ ਵਿਚਾਲੇ ਮੋਗਾ ਤੋਂ ਜਲੰਧਰ ਪੁਲਸ ਵੱਲੋਂ ਗੈਂਗਸਟਰ ਲਾਰੈੈਂਸ ਬਿਸ਼ਨੋਈ ਨੂੰ ਲਿਆ ਕੇ ਜਲੰਧਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਇਸ ਨੂੰ ਅਦਾਲਤ ਵੱਲੋਂ 31 ਅਕਤੂਬਰ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। 31 ਅਕਤੂਬਰ ਤੱਕ ਜਲੰਧਰ ਦੀ ਪੁਲਸ ਦੇ ਹਵਾਲੇ ਲਾਰੈਂਸ ਬਿਸ਼ਨੋਈ ਰਹੇਗਾ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਸਿਟੀ ਪੁਲਸ ਹਾਈ ਅਲਰਟ ’ਤੇ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 24 ਸਤੰਬਰ ਨੂੰ ਵੀ ਕਮਿਸ਼ਨਰੇਟ ਪੁਲਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈਣ ਲਈ ਗਈ ਸੀ ਪਰ 2 ਵਾਰ ਸਿਟੀ ਪੁਲਸ ਦੀ ਜਗ੍ਹਾ ਦੂਜੇ ਸ਼ਹਿਰਾਂ ਦੀ ਪੁਲਸ ਨੂੰ ਬਿਸ਼ਨੋਈ ਦੀ ਕਸਟਡੀ ਮਿਲੀ ਸੀ।

PunjabKesari

ਇਹ ਵੀ ਪੜ੍ਹੋ: ਫਿਲੌਰ: ਪੁਲਸ ਮੁਲਾਜ਼ਮਾਂ ਨੂੰ ਨਸ਼ਾ ਸਪਲਾਈ ਕਰਨ ਵਾਲਿਆਂ ਦੇ ਤਾਰ ਇੰਟਰਨੈਸ਼ਨਲ ਡਰੱਗ ਸਮੱਗਲਰਾਂ ਨਾਲ ਜੁੜੇ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੀ. ਆਈ. ਏ. ਸਟਾਫ਼ ਵਿਚ ਰੱਖਿਆ ਜਾਣਾ ਹੈ। ਸੀ. ਆਈ. ਏ. ਸਟਾਫ਼ ਦੇ ਆਲੇ-ਦੁਆਲੇ ਵੀ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਥਾਣਾ ਨੰਬਰ 5 ਵਿਚ ਦਰਜ ਹੋਏ ਹਥਿਆਰਾਂ ਦੇ ਮਾਮਲੇ ਵਿਚ ਬਿਸ਼ਨੋਈ ਦੀ ਗ੍ਰਿਫ਼ਤਾਰੀ ਪਾਉਣੀ ਹੈ ਅਤੇ ਹਥਿਆਰਾਂ ਸਬੰਧੀ ਪੁੱਛਗਿੱਛ ਵੀ ਕਰਨੀ ਹੈ। ਕਾਬੂ ਮੁਲਜ਼ਮ ਨੇ ਦੱਸਿਆ ਸੀ ਕਿ ਉਸ ਨੇ ਨਾਜਾਇਜ਼ ਹਥਿਆਰ ਬਿਸ਼ਨੋਈ ਦੇ ਗੁਰਗੇ ਕੋਲੋਂ ਖਰੀਦਿਆ ਸੀ ਅਤੇ ਬਿਸ਼ਨੋਈ ਹੀ ਜੇਲ ਵਿਚੋਂ ਸਾਰਾ ਨੈੱਟਵਰਕ ਚਲਾ ਰਿਹਾ ਹੈ। ਇਸ ਤੋਂ ਇਲਾਵਾ ਪੁਨੀਤ ਤੋਂ ਲੈ ਕੇ ਗੁਰੂਗ੍ਰਾਮ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਵੀ ਬਿਸ਼ਨੋਈ ਦਾ ਸਬੰਧ ਹੈ। ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਮੁਲਜ਼ਮ ਕੋਲੋਂ ਹੋਰ ਮਾਮਲਿਆਂ ਸਬੰਧੀ ਵੀ ਪੁੱਛਗਿੱਛ ਕਰਨੀ ਹੈ।

ਇਹ ਵੀ ਪੜ੍ਹੋ: ਦੀਵਾਲੀ ਦੇ ਨੇੜੇ-ਤੇੜੇ ਵਿਧਾਇਕ ਪਰਗਟ ਸਿੰਘ ਨੂੰ ਲੱਗ ਸਕਦੈ ਵੱਡਾ ਝਟਕਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News