ਗੈਂਗਸਟਰ ਲਾਰੈਂਸ ਬਿਸ਼ਨੋਈ ਮੁੜ ਜਲੰਧਰ ਦੀ ਅਦਾਲਤ 'ਚ ਪੇਸ਼, 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ

10/31/2022 1:28:00 PM

ਜਲੰਧਰ (ਸੋਨੂੰ, ਜਤਿੰਦਰ)- ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਫਿਰ ਤੋਂ ਜਲੰਧਰ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਇਥੇ ਦੱਸ ਦੇਈਏ ਕਿ ਜਲੰਧਰ ਦੀ ਅਦਾਲਤ ਨੇ ਪੁਲਸ ਨੂੰ ਹਥਿਆਰ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੈਂਗਸਟਰ ਲਾਰੈਂਸ ਦਾ 31 ਅਕਤੂਬਰ ਤੱਕ ਪੁਲਸ ਰਿਮਾਂਡ ਸੀ। ਅੱਜ ਮਿਆਦ ਪੂਰੀ ਹੋਣ ਮਗਰੋਂ ਉਸ ਨੂੰ ਦੋਬਾਰਾ ਕੋਰਟ ਵਿਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਜੁਡੀਸ਼ੀਅਲ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ।  ਹੁਣ ਬਿਸ਼ਨੋਈ ਨੂੰ 14 ਨਵੰਬਰ ਨੂੰ ਅੰਮ੍ਰਿਤਸਰ ਤੋਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਉਸ ਨੂੰ ਅੰਮ੍ਰਿਤਸਰ ਦੀ ਪੁਲਸ ਵੱਲੋਂ ਰਿਮਾਂਡ ’ਤੇ ਲੈ ਲਿਆ ਗਿਆ ਹੈ। 

ਇਥੇ ਜ਼ਿਕਰਯੋਗ ਹੈ ਕਿ ਜਲੰਧਰ ਦੀ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ ਖਰੜ ਤੋਂ ਜਲੰਧਰ ਲਈ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਗਿਆ ਸੀ। ਉਪਰੰਤ ਉਸ ਨੂੰ 17 ਮਈ ਨੂੰ ਦਰਜ ਹੋਏ ਉਸ ਦੇ ਵਿਰੁੱਧ ਧਾਰਾ 21-29 ਐੱਨ. ਡੀ. ਪੀ. ਐੱਸ. 25 ਆਰਮਜ਼ ਐਕਟ (ਹੈਰੋਇਨ ਅਤੇ ਨਾਜਾਇਜ਼ ਹਥਿਆਰ) ਦੇ ਤਹਿਤ ਦਰਜ ਹੋਏ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਉਕਤ ਪੁਲਸ ਨੇ ਰਿਮਾਂਡ ਹਾਸਲ ਕੀਤਾ ਸੀ। 

ਇਹ ਵੀ ਪੜ੍ਹੋ: ਬੰਗਲਾਦੇਸ਼ ’ਚ ਕਤਲੇਆਮ ਲਈ ਪਾਕਿਸਤਾਨੀ ਹਥਿਆਰਬੰਦ ਬਲਾਂ ਤੇ ਇਸਲਾਮਿਕ ਜੰਗੀ ਅਪਰਾਧੀਆਂ ਖ਼ਿਲਾਫ਼ ਮਤਾ ਪਾਸ

ਇਥੇ ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਦੀਪਕ ਕੁਮਾਰ ਉਰਫ਼ ਦੀਪੂ ਨਾਮੀ ਗੈਂਗਸਟਰ ਵੱਲੋਂ ਪੁਲਸ ਜਾਂਚ ਦੇ ਦੌਰਾਨ ਦੀਪੂ ਨੇ ਇਹ ਖ਼ੁਲਾਸਾ ਕੀਤਾ ਸੀ ਕਿ ਲਾਰੈਂਸ ਬਿਸ਼ਨੋਈ ਨੇ ਮੈਨੂੰ ਹਥਿਆਰ ਸਪਲਾਈ ਕੀਤਾ ਸੀ, ਜਿਸ 'ਤੇ ਪੁਲਸ ਨੇ ਲਾਰੈਂਸ ਬਿਸ਼ਨੋਈ ਦੇ ਵਿਰੁੱਧ ਡਿਵੀਜ਼ਨ ਨੰ-5 ਦੀ ਪੁਲਸ ਵੱਲੋਂ 17-5-22 ਨੂੰ ਲਾਰੈਂਸ ਬਿਸ਼ਨੋਈ ਦੇ ਵਿਰੁੱਧ ਨਾਜਾਇਜ਼ ਹਥਿਆਰ ਅਤੇ ਹੈਰੋਇਨ ਸਮੱਗਲਿੰਗ ਦਾ ਮਾਮਲਾ ਦਰਜ ਕੀਤਾ ਸੀ। ਅੱਜ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਵੇਰੇ 7 ਵਜੇ ਤੋਂ ਹੀ ਪੁਲਸ ਦੇ ਉੱਚ ਅਧਿਕਾਰੀ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ, ਏ. ਡੀ. ਸੀ. ਪੀ. ਅਦਿੱਤਿਆ ਕੁਮਾਰ, ਏ. ਸੀ. ਪੀ. ਵੂਮੈਨ ਸੈੱਲ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ।

ਇਸ ਤੋਂ ਇਲਾਵਾ ਸਕਿਓਰਿਟੀ ਇੰਚਾਰਜ ਸੁਖਮਿੰਦਰ ਸਿੰਘ ਅਤੇ ਕਸਟੱਡੀ ਇੰਚਾਰਜ ਕੁਲਦੀਪ ਸਿੰਘ, ਸੀਨੀਅਰ ਨਾਇਬ ਕੋਰਟ ਅਵਤਾਰ ਸਿੰਘ ਨੇ ਵੀ ਪੁਲਸ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਭਾਰੀ ਪੁਲਸ ਫੋਰਸ ਸਮੇਤ ਕੋਰਟ ਕੰਪਲੈਕਸ ਦੇ ਅੰਦਰ ਅਤੇ ਬਾਹਰ ਗੇਟਾਂ ਅਤੇ ਇਮਾਰਤਾਂ 'ਤੇ ਵੀ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕਰ ਸਖ਼ਤ ਸੁਰੱਖਿਆ ਦਾ ਇੰਤਜ਼ਾਮ ਕੀਤਾ ਹੋਇਆ ਸੀ। ਅੱਜ ਸਵੇਰ ਤੋਂ ਹੀ ਪਾਰਕਿੰਗ ਵਿੱਚ ਗੱਡੀਆਂ ਤੱਕ ਵੀ ਲੋਕਾਂ ਨੂੰ ਲਗਾਉਣ ਨਹੀਂ ਦਿੱਤੀਆਂ ਗਈਆਂ। ਇਥੋਂ ਤੱਕ ਪ੍ਰੈੱਸ ਦੇ ਪ੍ਰਤੀਨਿਧੀਆਂ ਅਤੇ ਫੋਟੋਗ੍ਰਾਫਰਾਂ ਨੂੰ ਵੀ ਅਦਾਲਤ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।    

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰੀਆਂ ਦੇ ਘਰੋਂ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲੀਆਂ, ਰਿਸ਼ਵਤਖੋਰਾਂ ਨੂੰ ਮੁਆਫ਼ ਨਹੀਂ ਕਰਾਂਗੇ: ਭਗਵੰਤ ਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri