ਗੈਂਗਸਟਰ ਲਾਰੈਂਸ ਬਿਸ਼ਨੋਈ ਤਲਵੰਡੀ ਸਾਬੋ ਅਦਾਲਤ ’ਚ ਪੇਸ਼, 1 ਦਿਨ ਦੇ ਰਿਮਾਂਡ ’ਤੇ ਭੇਜਿਆ

03/09/2023 10:07:33 PM

ਬਠਿੰਡਾ (ਵਰਮਾ)-ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਬਠਿੰਡਾ ਲਿਆਂਦਾ ਗਿਆ। ਪੁਲਸ ਨੇ ਲਾਰੈਂਸ ਬਿਸ਼ਨੋਈ ਨੂੰ ਤਲਵੰਡੀ ਸਾਬੋ ਦੀ ਅਦਾਲਤ ’ਚ ਪੇਸ਼ ਕੀਤਾ ਅਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ’ਚ ਪੁੱਛਗਿੱਛ ਲਈ ਪੁਲਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਲਾਰੈਂਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਦੱਸਿਆ ਜਾਂਦਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਨੂੰ ਜੈਪੁਰ ਪੁਲਸ ਵੱਲੋਂ ਬਠਿੰਡਾ ਕੇਂਦਰੀ ਜੇਲ੍ਹ ’ਚ ਭੇਜਣ ਲਈ ਭਾਰੀ ਸੁਰੱਖਿਆ ਹੇਠ ਲਿਆਂਦਾ ਗਿਆ ਸੀ ਪਰ ਦੇਰ ਰਾਤ ਹੋਣ ਕਰ ਕੇ ਜੇਲ੍ਹ ਪ੍ਰਸ਼ਾਸਨ ਨੇ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਅੰਦਰ ਰੱਖਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਨੂੰ ਸੀ. ਆਈ. ਏ. ਸਟਾਫ ਵਿਚ ਹੀ ਰੱਖਿਆ ਗਿਆ। ਲਾਰੈਂਸ ਬਿਸ਼ਨੋਈ ਜੈਪੁਰ ਪੁਲਸ ਕੋਲ ਪ੍ਰੋਡਕਸ਼ਨ ਵਾਰੰਟ ’ਤੇ ਚੱਲ ਰਿਹਾ ਸੀ। ਜਾਣਕਾਰੀ ਅਨੁਸਾਰ ਰਿਫਾਈਨਰੀ ਦੇ ਠੇਕੇਦਾਰ ਤੋਂ ਇਕ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਬਠਿੰਡਾ ਲਿਆਂਦਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਗੈਂਗ ਦਾ ਪਰਦਾਫ਼ਾਸ਼, 6 ਬਦਮਾਸ਼ ਹਥਿਆਰਾਂ ਸਣੇ ਚੜ੍ਹੇ ਪੁਲਸ ਦੇ ਅੜਿੱਕੇ

Manoj

This news is Content Editor Manoj