ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਲਕੇ ਲਿਆਂਦਾ ਜਾਵੇਗਾ ਜਲੰਧਰ
Tuesday, Oct 11, 2022 - 11:00 PM (IST)
ਜਲੰਧਰ (ਸੁਧੀਰ) : ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਅਤੇ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੱਲ ਜਲੰਧਰ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਪੁਲਸ ਕੱਲ੍ਹ ਯਾਨੀ ਬੁੱਧਵਾਰ ਨੂੰ ਲੁਧਿਆਣਾ ਤੋਂ ਲਿਆਏਗੀ ਅਤੇ ਜਲੰਧਰ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। 5 ਨੰਬਰ ਥਾਣੇ ’ਚ ਇਕ ਪੁਰਾਣਾ ਮਾਮਲਾ ਦੱਸਿਆ ਜਾ ਰਿਹਾ ਹੈ, ਜਿਸ ਦੀ ਸੁਣਵਾਈ ਕੱਲ੍ਹ ਜਲੰਧਰ ਦੀ ਅਦਾਲਤ ’ਚ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : SYL ਨੂੰ ਲੈ ਕੇ ਵੱਡੀ ਖ਼ਬਰ, ਗੀਤ ਬੈਨ ਹੋਣ ਮਗਰੋਂ ਜੈਨੀ ਜੌਹਲ ਨੇ ਦਿੱਤਾ ਧਮਾਕੇਦਾਰ ਬਿਆਨ, ਪੜ੍ਹੋ Top 10
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜਲੰਧਰ ਪੁਲਸ ਲਾਰੈਂਸ ਨੂੰ ਲਿਆਉਣ ਲਈ ਬਠਿੰਡਾ ਗਈ ਸੀ ਪਰ ਉਦੋਂ ਪੁਲਸ ਨੂੰ ਪ੍ਰੋਡਕਸ਼ਨ ਵਾਰੰਟ ਨਾ ਮਿਲਣ ਕਾਰਨ ਪੁਲਸ ਨੂੰ ਖਾਲੀ ਹੱਥ ਪਰਤਣਾ ਪਿਆ ਸੀ ਪਰ ਹੁਣ ਪੁਲਸ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਤੋਂ ਜਲੰਧਰ ਲਿਆ ਰਹੀ ਹੈ। ਪੁਲਸ ਨੇ ਲਾਰੈਂਸ ਦੀ ਅਦਾਲਤ ’ਚ ਪੇਸ਼ੀ ਨੂੰ ਲੈ ਕੇ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦੇ ਪੁਲਸ ਹਿਰਾਸਤ ’ਚੋਂ ਫਰਾਰ ਹੋਣ ਦਾ ਮਾਮਲਾ, ਲੁਧਿਆਣਾ ਦੇ ਜਿਮ ਮਾਲਕ ਸਣੇ 3 ਗ੍ਰਿਫ਼ਤਾਰ