ਗੈਂਗਸਟਰ ਅੰਸਾਰੀ ਨੂੰ ਪੰਜਾਬ 'ਚ ਰੱਖਣ ਲਈ ਖ਼ਰਚੇ ਗਏ ਲੱਖਾਂ, ਹੁਣ ਮਿਹਰਬਾਨਾਂ 'ਤੇ ਡਿੱਗੇਗੀ ਗਾਜ਼

Wednesday, Nov 02, 2022 - 02:09 PM (IST)

ਗੈਂਗਸਟਰ ਅੰਸਾਰੀ ਨੂੰ ਪੰਜਾਬ 'ਚ ਰੱਖਣ ਲਈ ਖ਼ਰਚੇ ਗਏ ਲੱਖਾਂ, ਹੁਣ ਮਿਹਰਬਾਨਾਂ 'ਤੇ ਡਿੱਗੇਗੀ ਗਾਜ਼

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ 'ਚ ਵੀ. ਆਈ. ਪੀ. ਸਹੂਲਤਾਂ ਦੇਣ ਅਤੇ ਉਸ ਨੂੰ ਯੂ. ਪੀ. ਸ਼ਿਫਟ ਨਾ ਕਰਨ ਲਈ ਲੱਖਾਂ ਰੁਪਏ ਖ਼ਰਚ ਕੀਤੇ ਗਏ। ਹੁਣ ਇਸ ਮਾਮਲੇ ਦੀ ਜਾਂਚ ਏ. ਡੀ. ਜੀ. ਪੀ. ਇੰਟੈਲੀਜੈਂਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਜਾਂਚ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਹੁਣ ਡੀ. ਜੀ. ਪੀ. ਗੌਰਵ ਯਾਦਵ ਨੂੰ ਮਾਮਲੇ ਦੀ ਜਾਂਚ 2 ਹਫ਼ਤਿਆਂ ਅੰਦਰ ਪੂਰੀ ਕਰ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਜਾਂਚ ਦੌਰਾਨ ਪਤਾ ਲਾਇਆ ਜਾਵੇਗਾ ਕਿ ਕਿਸ ਆਗੂ ਦੇ ਕਹਿਣ 'ਤੇ ਅਤੇ ਕਿਸ ਆਧਾਰ 'ਤੇ ਅਫ਼ਸਰਾਂ ਨੇ ਵਕੀਲਾਂ ਦੀ ਫ਼ੌਜ ਖੜ੍ਹੀ ਕਰਕੇ ਅੰਸਾਰੀ ਦੀ ਪੈਰਵੀ ਲਈ ਲੱਖਾਂ ਰੁਪਏ ਖ਼ਰਚ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਦੇ ਕੈਮਿਸਟ ਹੁਣ ਹੋ ਜਾਣ ਸਾਵਧਾਨ! ਸਖ਼ਤ ਐਕਸ਼ਨ ਲੈਣ ਜਾ ਰਹੀ ਪੰਜਾਬ ਪੁਲਸ

ਦੱਸਣਯੋਗ ਹੈ ਕਿ ਮੋਹਾਲੀ ਦੇ ਬਿਲਡਰ ਤੋਂ 10 ਕਰੋੜ ਰੁਪਏ ਦੀ ਰੰਗਦਾਰੀ ਮੰਗਣ ਦੇ ਮਾਮਲੇ 'ਚ ਅੰਸਾਰੀ ਨੂੰ ਰੋਪੜ ਜੇਲ੍ਹ 'ਚ ਸਵਾ 2 ਸਾਲ ਤੱਕ ਰੱਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਰੋਪੜ ਜੇਲ੍ਹ 'ਚ ਅੰਸਾਰੀ ਨੂੰ ਵੀ. ਆਈ. ਪੀ. ਸਹੂਲਤਾਂ ਦੇਣ ਦਾ ਮਾਮਲਾ ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਵਿਧਾਨ ਸਭਾ 'ਚ ਚੁੱਕਿਆ ਗਿਆ ਸੀ। ਅੰਸਾਰੀ ਨੂੰ ਜਿਸ ਬੈਰਕ 'ਚ ਰੱਖਿਆ ਗਿਆ ਸੀ, ਉੱਥੇ 25 ਕੈਦੀ ਰਹਿ ਸਕਦੇ ਸਨ। ਅੰਸਾਰੀ ਦੀ ਪਤਨੀ ਨੂੰ ਵੀ ਉੱਥੇ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੀਆਂ ਅਦਾਲਤਾਂ 'ਚ ਹੁਣ ਆਸਾਨੀ ਨਾਲ ਨਹੀਂ ਮਿਲੇਗੀ 'ਜ਼ਮਾਨਤ', ਸਖ਼ਤ ਕੀਤੀ ਗਈ ਪ੍ਰਕਿਰਿਆ

ਮੰਤਰੀ ਨੇ ਮੁੱਦਾ ਚੁੱਕਿਆ ਸੀ ਕਿ ਸਰਕਾਰੀ ਪੈਸਿਆਂ ਦੀ ਬਰਬਾਦੀ ਨਹੀਂ ਹੋਣ ਦਿੱਤੀ ਜਾਵੇਗੀ। ਇਹ ਵੀ ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਗੈਂਗਸਟਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਸ਼ਿਫਟ ਕੀਤਾ ਗਿਆ ਸੀ। ਅੰਸਾਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈਣ ਲਈ ਯੂ. ਪੀ. ਪੁਲਸ ਵੱਲੋਂ ਬਹੁਤ ਵਾਰ ਕੋਸ਼ਿਸ਼ ਕੀਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News