ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ

Sunday, Jun 21, 2026 - 12:59 PM (IST)

ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ

ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਵਿਚ ਕ੍ਰਾਈਮ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐੱਸ. ਐੱਸ. ਓ. ਸੀ ਅੰਮ੍ਰਿਤਸਰ ਨੇ ਕੇਂਜਦਰੀ ਏਜੰਸੀ ਨਾਲ ਮਿਲ ਕੇ ਇਕ ਵੱਡੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਗਿਰੋਹ ਵਿਦੇਸ਼ ਵਿਚ ਬੈਠੇ ਹੈਂਡਲਰਸ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ 3 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 03 ਵਿਦੇਸ਼ੀ ਆਧੁਨਿਕ ਪਿਸਤੌਲ ਸਮੇਤ ਐਮੂਨੀਸ਼ਨ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ਹੈ। 

ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ

PunjabKesari

ਇਸ ਸਬੰਧੀ ਥਾਣਾ ਐੱਸ. ਐੱਸ. ਓ. ਸੀ, ਅੰਮ੍ਰਿਤਸਰ ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ 'ਚ ਬੈਠੇ ਉਨ੍ਹਾਂ ਗੈਂਗਸਟਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਫਿਰੌਤੀ ਅਤੇ ਹੋਰ ਦੇਸ਼-ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹਨ। ਉਨ੍ਹਾਂ ਦੇ ਨਿਰਦੇਸ਼ਾਂ 'ਤੇ ਹੀ ਇਹ ਮੁਲਜ਼ਮ ਹਥਿਆਰਾਂ ਦੀ ਖੇਪ ਇੱਧਰ-ਉੱਧਰ ਪਹੁੰਚਾਉਣ ਅਤੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਕਰਦੇ ਸਨ।

ਫੜੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਹੋਏ ਇਕ ਕਤਲ ਕੇਸ ਅਤੇ ਬਟਾਲਾ 'ਚ ਹੋਏ ਕਤਲ ਦੀ ਕੋਸ਼ਿਸ਼ ਦੇ ਮਾਮਲੇ 'ਚ ਵੀ ਲੋੜੀਂਦੇ ਸਨ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਇਨ੍ਹਾਂ ਦੇ ਬਾਕੀ ਸਾਥੀਆਂ ਦੀ ਪਛਾਣ ਕਰਨ, ਪਿਛਲੇ ਅਪਰਾਧਾਂ ਦਾ ਪਰਦਾਫ਼ਾਸ਼ ਕਰਨ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਚੱਲ ਰਹੇ ਇਸ ਸੰਗਠਿਤ ਅਪਰਾਧ ਸਿੰਡੀਕੇਟ ਨੂੰ ਖ਼ਤਮ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ 'ਚ ਅਮਨ-ਕਾਨੂੰਨ, ਸ਼ਾਂਤੀ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰ ਨੈੱਟਵਰਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਅਤੇ ਨਿਰਣਾਇਕ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ:ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਦਾ ਹੋਇਆ ਦਿਹਾਂਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News