ਖਤਰਨਾਕ ਗੈਂਗਸਟਰ ਦਾ ਸਾਥੀ ਪੁਲਸ ਨੇ ਕੀਤਾ ਗ੍ਰਿਫਤਾਰ (ਵੀਡੀਓ)

02/19/2017 5:18:19 PM

ਲੁਧਿਆਣਾ : ਲੁਧਿਆਣਾ ਦੇ ਦੁੱਗਰੀ ਇਲਾਕੇ ਵਿਚ ਦੁਕਾਨਦਾਰ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਸਾਥੀ ਗੁਰਿੰਦਰਜੀਤ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਦਕਿ ਬਾਕੀ ਦੋਸ਼ੀ ਫਿਲਹਾਲ ਪੁਲਸ ਦੀ ਗ੍ਰਿਫਤ ''ਚੋਂ ਬਾਹਰ ਹਨ। ਪੁਲਸ ਗ੍ਰਿਫਤਾਰ ਕੀਤੇ ਗਏ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।
ਗੌਰਤਲਬ ਹੈ ਕਿ 9 ਫਰਵਰੀ ਨੂੰ ਦਿਨ ਦਿਹਾੜੇ ਗੈਂਗਸਟਰ ਸੁੱਖਾ ਬਾੜੇਵਾਲੀਆ ਨੇ ਆਪਣੇ ਸਾਥੀਆਂ ਸਮੇਤ ਦੁਕਾਨਦਾਰ ਕਿਰਨਪਾਲ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਸਨ। ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਸੁੱਖਾ ਬਾੜੇਵਾਲੀਆ ਫਰਾਰ ਹੋ ਗਿਆ ਸੀ ਜਿਸ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

Gurminder Singh

This news is Content Editor Gurminder Singh