ਪੰਜਾਬ ''ਚ ਪੁਲਸ ਦਾ ਵੱਡਾ ਐਕਸ਼ਨ, ਮਰਸਡੀਜ਼ ''ਤੇ ਆਏ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

Saturday, Jul 27, 2024 - 06:30 PM (IST)

ਪੰਜਾਬ ''ਚ ਪੁਲਸ ਦਾ ਵੱਡਾ ਐਕਸ਼ਨ, ਮਰਸਡੀਜ਼ ''ਤੇ ਆਏ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਬਟਾਲਾ : ਬਟਾਲਾ ਵਿਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਪੁਲਸ ਯੂ. ਪੀ. ਨੰਬਰ ਦੀ ਮਰਸਡੀਜ਼ ਕਾਰ ਵਿਚ ਸਵਾਰ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਗੈਂਗਸਟਰਾਂ ਨੇ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ, ਇਸ ਦੀ ਜਵਾਬੀ ਕਾਰਵਾਈ ਵਿਚ ਪੁਲਸ ਨੇ ਗੋਲੀਬਾਰੀ ਕੀਤੀ, ਜਿਸ ਵਿਚ ਗੈਂਗਸਟਰ ਮਲਕੀਤ ਸਿੰਘ ਗੋਲ਼ੀ ਲੱਗਣ ਕਾਰਣ ਜ਼ਖਮੀ ਹੋ ਗਿਆ। ਜਿਸ ਨੂੰ ਬਾਅਦ ਪੁਲਸ ਵਿਚ ਨੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। 

ਇਹ ਵੀ ਪੜ੍ਹੋ : ਕੈਨੇਡਾ ਨੇ ਚੱਕਰਾਂ ਨੇ ਉਜਾੜਿਆ ਪਰਿਵਾਰ, ਘਰ 'ਚ ਵਿਛ ਗਏ ਸੱਥਰ, ਖੁਸ਼ੀਆਂ ਦੀ ਥਾਂ ਪਏ ਵੈਣ

ਇਹ ਵੀ ਪਤਾ ਲੱਗਾ ਹੈ ਕਿ ਗੈਂਗਸਟਰ ਮਲਕੀਤ ਉਹੀ ਹੈ ਜਿਸ ਨੇ ਬੀਤੇ ਦਿਨੀਂ ਸ੍ਰੀ ਹਰਗੋਬਿੰਦਪੁਰ ਵਿਖੇ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਸ਼ੂਟਰਾਂ ਰਾਹੀਂ ਗੋਲ਼ੀਆਂ ਚਲਵਾਈਆਂ ਸਨ। 

ਇਹ ਵੀ ਪੜ੍ਹੋ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਨੇ ਪਾਇਆ ਟਾਈਮ, ਖੂਨੀ ਝੜਪ ਵਿਚ ਇਕ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News