‘ਰਾਣਾ ਸਿੱਧੂ ਕਤਲ ਮਾਮਲੇ ’ਚ ਗੈਂਗਸਟਰ ਸੰਪਤ ਨਹਿਰਾ ਪ੍ਰੋਡਕਸ਼ਨ ਰਿਮਾਂਡ ’ਤੇ’

Thursday, Dec 10, 2020 - 11:46 PM (IST)

‘ਰਾਣਾ ਸਿੱਧੂ ਕਤਲ ਮਾਮਲੇ ’ਚ ਗੈਂਗਸਟਰ ਸੰਪਤ ਨਹਿਰਾ ਪ੍ਰੋਡਕਸ਼ਨ ਰਿਮਾਂਡ ’ਤੇ’

ਸ੍ਰੀ ਮੁਕਤਸਰ ਸਾਹਿਬ, ਮਲੋਟ, (ਜੁਨੇਜਾ,ਰਿਣੀ,ਪਵਨ)- ਡੇਢ ਮਹੀਨਾ ਪਹਿਲਾਂ ਸਦਰ ਮਲੋਟ ਦੇ ਪਿੰਡ ਔਲਖ ਵਿਚ ਗੈਂਗਸਟਰਾਂ ਵੱਲੋਂ ਚਲਾਈਆਂ ਗੋਲੀਆਂ ਦਾ ਸ਼ਿਕਾਰ ਹੋਏ ਅਪਰਾਧੀ ਪਿਛੋਕਡ਼ ਵਾਲੇ ਰਣਜੀਤ ਸਿੰਘ ਰਾਣਾ ਦੇ ਕਤਲ ਦੀ ਗੁੱਥੀ ਸੁਲਝਦੀ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਸਦਰ ਮਲੋਟ ਦੀ ਪੁਲਸ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਸਾਥੀ ਸੰਪਤ ਨਹਿਰਾ ਵਾਸੀ ਰਾਜਗਡ਼੍ਹ ਚੂਰੂ ਨੂੰ ਹੁਸ਼ਿਆਰਪੁਰ ਜੇਲ ਤੋਂ ਪ੍ਰਡਕਸ਼ਨ ਰਿਮਾਂਡ ’ਤੇ ਲੈ ਕੇ ਆਈ ਹੈ। ਇਸ ਸਬੰਧੀ ਪੁਲਸ ਨੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਇਸ ਮਾਮਲੇ ਨੂੰ ਹੱਲ ਕਰਨ ਤੋਂ ਬਾਅਦ ਪਹਿਲੇ ਦੋਸ਼ੀ ਨੂੰ ਅੱਜ ਮਲੋਟ ਲਿਆਂਦਾ ਹੈ, ਜਿਸ ਦਾ ਸਿਵਲ ਹਸਪਤਾਲ ਮਲੋਟ ਤੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਪੁਲਸ ਇਸ ਦੋਸ਼ੀ ਨੂੰ ਭਲਕੇ ਮਲੋਟ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਇਸ ਮਾਮਲੇ ਸਬੰਧੀ ਹੋਰ ਖੁਲਾਸਾ ਕੀਤਾ ਜਾ ਸਕੇ। ਇਸ ਮਾਮਲੇ ਸਬੰਧੀ ਭਾਵੇਂ ਸੋਪੂ ਨਾਲ ਸਬੰਧਤ ਆਗੂ ਨੇ ਜ਼ਿੰਮੇਵਾਰੀ ਲਈ ਸੀ ਪਰ ਪੁਲਸ ਕਈ ਪੱਖਾਂ ਤੋਂ ਜਾਂਚ ਕਰ ਰਹੀ ਸੀ।


author

Bharat Thapa

Content Editor

Related News