ਕਤਲ ਕੀਤੇ ਗੈਂਗਸਟਰ ਰੌਕੀ ਦੀ ਭੈਣ ਅਕਾਲੀ ਦਲ 'ਚ ਸ਼ਾਮਲ!
Wednesday, Feb 07, 2018 - 02:06 PM (IST)

ਫਾਜ਼ਿਲਕਾ : ਇੱਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ 'ਪੋਲ ਖੋਲ੍ਹੋ' ਰੈਲੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਰੈਲੀ ਦੌਰਾਨ ਸਿਆਸਤਦਾਨ ਉਰਫ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ (46) ਅਕਾਲੀ ਦਲ ਸ਼ਾਮਲ ਹੋ ਗਈ। ਰਾਜਦੀਪ ਸਾਲ 2017 ਦੌਰਾਨ ਫਾਜ਼ਿਲਕਾ ਵਿਧਾਨ ਸਭਾ ਖੇਤਰ ਤੋਂ ਕਾਂਗਰਸ ਦੀ ਟਿਕਟ ਲੈਣ 'ਚ ਅਸਫਲ ਰਹੀ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣਾਂ 'ਚ ਖੜ੍ਹੀ ਹੋ ਕੇ ਰਾਜਦੀਪ ਨੇ 38 ਹਜ਼ਾਰ ਵੋਟਾਂ ਹਾਸਲ ਕਰਕੇ ਕਾਂਗਰਸੀ ਅਤੇ ਭਾਜਪਾ ਉਮੀਦਵਾਰ ਨੂੰ ਸਖਤ ਟੱਕਰ ਦਿੱਤੀ ਸੀ। ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਰਾਜਦੀਪ ਨੇ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਰਾਜਦੀਪ ਨੇ ਸਾਲ 2016 'ਚ ਰੌਕੀ ਦੇ ਕਤਲ ਤੋਂ ਬਾਅਦ ਸਿਆਸਤ 'ਚ ਪੈਰ ਰੱਖਿਆ ਸੀ। 'ਪੋਲ ਖੋਲ੍ਹੋ' ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਦੇ ਰਾਜ 'ਚ ਲੋਕਾਂ ਕੋਲੋਂ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ।