ਗੈਂਗਸਟਰ ਰੁਪਿੰਦਰ ਗਾਂਧੀ ਦੇ ਭਰਾ ਦੇ ਘਰ ''ਤੇ ਕਾਤਲਾਨਾ ਹਮਲਾ, ਮੌਤ
Sunday, Aug 20, 2017 - 08:18 PM (IST)

ਖੰਨਾ (ਵਿਪਨ ਭਾਰਦਵਾਜ) — ਗੈਂਗਸਟਰ ਰੁਪਿੰਦਰ ਗਾਂਧੀ ਦੇ ਭਰਾ ਮਨਵਿੰਦਰ ਮਿੰਦੀ 'ਤੇ ਫਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਨੌਜਵਾਨਾਂ ਵਲੋਂ ਘਰ 'ਚ ਵੜ ਕੇ ਉਨ੍ਹਾਂ 'ਤੇ ਫਾਇਰਿੰਗ ਕੀਤੀ ਗਈ ਤੇ ਭੱਜਦੇ ਸਮੇਂ ਰਸਤੇ 'ਚੋਂ ਕਿਸੇ ਦੀ ਕਾਰ ਖੋਹ ਕੇ ਫਰਾਰ ਹੋ ਗਏ।
ਜਾਣਕਾਰੀ ਮੁਤਾਬਕ ਗੈਂਗਸਟਰ ਰੁਪਿੰਦਰ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਸ ਦਾ ਭਰਾ ਪਿੰਡ ਦਾ ਸਾਬਕਾ ਸਰਪੰਚ ਵੀ ਰਹਿ ਚੁੱਕਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ। ਜਾਂਚ ਦੌਰਾਨ ਉਨ੍ਹਾਂ ਨੂੰ ਰਸਤੇ 'ਚੋਂ ਮੈਗਜ਼ੀਨ ਵੀ ਬਰਾਮਦ ਹੋਈ ਹੈ, ਜਿਸ ਨਾਲ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ।
ਪ੍ਰਾਪਤ ਜਾਣਕਾਰੀ ਮੁਤਾਬਕ ਮਨਵਿੰਦਰ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਜ਼ੇਰੇ ਇਲਾਜ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।