ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਲੈ ਕੇ ਆਈ ਵੱਡੀ ਖ਼ਬਰ
Wednesday, Jan 03, 2024 - 06:51 PM (IST)
ਐਂਟਰਟੇਨਮੈਂਟ ਡੈਸਕ - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਸਚਿਨ ਬਿਸ਼ਨੋਈ ਦੀ ਚਾਰਜਸ਼ੀਟ ਅਦਾਲਤ 'ਚ ਪੇਸ਼ ਕਰ ਦਿੱਤੀ ਹੈ। ਪੁਲਸ ਨੇ 22 ਪੰਨਿਆਂ ਦੀ ਚਾਰਜਸ਼ੀਟ ਅਦਾਲਤ 'ਚ ਦਿੱਤੀ ਹੈ, ਜਿਸ 'ਚ ਸਚਿਨ ਬਿਸ਼ਨੋਈ ਨੂੰ ਸਾਜਿਸ਼ਕਰਤਾ ਦੱਸਿਆ ਗਿਆ ਹੈ। ਗਾਇਕ ਸਿੱਧੂ ਮੂਸੇਵਾਲਾ ਮਾਮਲੇ 'ਚ ਸਚਿਨ ਬਿਸ਼ਨੋਈ ਵਿਦੇਸ਼ ਭੱਜ ਗਿਆ ਗਿਆ ਸੀ ਅਤੇ ਪੁਲਸ ਰਿਮਾਂਡ 'ਚ ਉਸ ਨੇ ਵੱਡੇ ਖ਼ੁਲਾਸੇ ਕੀਤੇ ਸਨ, ਜਿਸ ਦੇ ਚੱਲਦਿਆਂ ਹੁਣ ਅਦਾਲਤ 'ਚ ਉਸ ਦੀ ਸਪਲੀਮੈਂਟਰੀ ਚਾਲਾਨ ਪੇਸ਼ ਕਰ ਦਿੱਤਾ ਹੈ।
ਦੱਸ ਦਈਏ ਕਿ ਗੋਲਡੀ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਤਹਿਤ ਅੱਤਵਾਦੀ ਐਲਾਨਿਆ ਗਿਆ ਹੈ। ਗੋਲਡੀ ਬਰਾੜ ਨੂੰ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸੱਜਾ ਹੱਥ ਕਿਹਾ ਜਾਂਦਾ ਹੈ। ਉਸ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਗੋਲਡੀ ਦੇ ਨਿਰਦੇਸ਼ਾਂ 'ਤੇ ਹੀ ਬਿਸ਼ਨੋਈ ਗੈਂਗ ਦੇ ਗੁਰਗਿਆਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ।
ਇਸ ਮਗਰੋਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਇਸ ਨੂੰ ਕੇਂਦਰ ਸਰਕਾਰ ਦਾ ਵਧੀਆ ਐਲਾਨ ਕਰਾਰ ਦਿੰਦਿਆਂ ਇਹ ਵੀ ਸ਼ੰਕਾ ਜਾਹਿਰ ਕੀਤੀ ਸੀ ਕੀ ਪਤਾ ਇਸ ਐਲਾਨ ਤੋਂ ਬਾਅਦ ਉਸ ਵਿਰੁੱਧ ਕੋਈ ਕਾਰਵਾਈ ਹੋਵੇਗੀ ਜਾਂ ਨਹੀਂ, ਕਿਉਂਕਿ ਸਰਕਾਰਾਂ ਵੱਲੋਂ ਕੀਤੇ ਐਲਾਨ ਪਹਿਲਾਂ ਦੀ ਧਰੇ ਧਰਾਏ ਰਹਿ ਗਏ ਹਨ।
ਇਹ ਵੀ ਖ਼ਬਰ ਪੜ੍ਹੋ - ਗੋਲਡੀ ਬਰਾੜ ਨੂੰ ਅੱਤਵਾਦੀ ਘੋਸ਼ਿਤ ਕਰਨ ਮਗਰੋਂ ਮੂਸੇਵਾਲਾ ਦੇ ਪਿਤਾ ਨੇ ਕਿਹਾ- ਕੇਂਦਰ ਸਰਕਾਰ ਦਾ ਵਧੀਆ...
ਬਲਕੌਰ ਸਿੰਘ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਹੋਣ ਦੀ ਪੁਸ਼ਟੀ ਕਰਕੇ ਛੇਤੀ ਹੀ ਪੰਜਾਬ ਲਿਆਉਣ ਦੀ ਗੱਲ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਕਈ ਵਾਰ ਕਰ ਚੁੱਕੇ ਹਾਂ ਪਰ ਉਸ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਗੋਲਡੀ ਬਰਾੜ ਨੂੰ ਇੰਡੀਆ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਹੁਣ ਵੀ ਇਹ ਕਦੇ ਅਜਿਹਾ ਐਲਾਨ ਨਾ ਹੋਵੇ, ਇਹ ਸ਼ੰਕਾ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਗੋਲਡੀ ਬਰਾੜ ਉਨ੍ਹਾਂ ਦੇ ਪੁੱਤਰ ਦੇ ਕਤਲ ’ਚ ਮੁੱਖ ਸਾਜਿਸ਼ਕਰਤਾ ਹੈ, ਜਿਸ ਦੇ ਖਿਲਾਫ਼ ਮਾਮਲਾ ਦਰਜ ਹੋ ਚੁੱਕਾ ਹੈ ਅਤੇ ਮਾਣਯੋਗ ਅਦਾਲਤ ’ਚ ਪੁਲਸ ਵੱਲੋਂ ਪੇਸ਼ ਕੀਤੀ ਚਾਰਜਸ਼ੀਟ ’ਚ ਵੀ ਉਸ ਦਾ ਨਾਂ ਹੈ।
ਇਹ ਵੀ ਖ਼ਬਰ ਪੜ੍ਹੋ - ਸਲਮਾਨ ਨੇ ਨਿਭਾਈ ਆਮਿਰ ਖ਼ਾਨ ਨਾਲ ਦੋਸਤੀ, ਆਪਣੇ ਘਰ ਕਰਵਾਈ ਧੀ ਈਰਾ ਦੀ ਮਹਿੰਦੀ ਸੈਰੇਮਨੀ
ਦੱਸ ਦੇਈਏ ਕਿ ਗੋਲਡੀ ਬਰਾੜ ਪੰਜਾਬ 'ਚ ਟਾਰਗੈਟ ਕਿਲਿੰਗ, ਬਾਰਡਰ ਪਾਰ ਤੋਂ ਹਥਿਆਰ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਹੈ। ਇੰਨਾ ਹੀ ਨਹੀਂ 29 ਮਈ 2022 ਨੂੰ ਕੈਨੇਡਾ 'ਚ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਕੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਸੀ। ਗੋਲਡੀ ਨੇ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜ ਕੇ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਗੋਲੀਆਂ ਮਰਵਾ ਦਿੱਤੀਆਂ ਸਨ। ਉਸ ਸਮੇਂ ਮੂਸੇਵਾਲਾ ਬਿਨਾਂ ਬੂਲੇਟਪਰੂਫ਼ ਥਾਰ 'ਚ ਬਿਨਾਂ ਸਕਿਉਰਿਟੀ ਦੇ ਜਾ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8