ਹੁਣ ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਸ ਗੈਂਗਸਟਰ ਸੰਪਤ ਨਹਿਰਾ ਨੇ ਪਾਈ ਪੋਸਟ, ਬੰਬੀਹਾ ਗੈਂਗ ਨੂੰ ਦਿੱਤੀ ਵੱਡੀ ਧਮਕੀ

Friday, Sep 23, 2022 - 06:05 PM (IST)

ਹੁਣ ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਸ ਗੈਂਗਸਟਰ ਸੰਪਤ ਨਹਿਰਾ ਨੇ ਪਾਈ ਪੋਸਟ, ਬੰਬੀਹਾ ਗੈਂਗ ਨੂੰ ਦਿੱਤੀ ਵੱਡੀ ਧਮਕੀ

ਚੰਡੀਗੜ੍ਹ : ਰਾਜਸਥਾਨ ਦੇ ਨਾਗੌਰ ’ਚ ਗੈਂਗਸਟਰ ਸੰਦੀਪ ਬਿਸ਼ਨੋਈ ਦਾ ਪੇਸ਼ੀ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ’ਤੇ ਲਾਰੈਂਸ ਧੜੇ ਨੇ ਨਾ ਸਿਰਫ ਚੁਟਕੀ ਲਈ ਹੈ, ਸਗੋਂ ਧਮਕੀ ਵੀ ਦਿੱਤੀ ਹੈ। ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਸ ਗੈਂਗਸਟਰ ਸੰਪਤ ਨਹਿਰਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਦਵਿੰਦਰ ਬੰਬੀਹਾ ਗਰੁੱਪ ਨੂੰ ਆਖਿਆ ਹੈ ਕਿ ਰਾਜਸਥਾਨ ਵਿਚ ਜਿਹੜਾ ਕਤਲ ਹੋਇਆ ਹੈ, ਇਹ ਦੀਪਤੀ ਯਾਦਵ ਗੈਂਗ ਨੇ ਕੀਤਾ ਹੈ, ਨਾ ਸਾਡਾ ਦੀਪਤੀ ਨਾਲ ਅਤੇ ਨਾ ਹੀ ਸੰਦੀਪ ਬਿਸ਼ਨੋਈ ਨਾਲ ਕੋਈ ਲੈਣਾ ਦੇਣਾ ਹੈ। ਦਵਿੰਦਰ ਬੰਬੀਹਾ ਵਾਲੇ ਮੱਛਰਾਂ ਨੂੰ ਬੋਲ ਦਿਓ ਕਿ ਸੁੱਕੀ ਹਵਾਬਾਜ਼ੀ ਮਾਰਨ ਨਾਲ ਬੰਦੇ ਨਹੀਂ ਮਾਰੇ ਜਾਂਦੇ, ਨਕਲੀ ਪੋਸਟਾਂ ਪਾ ਕੇ ਫੜ੍ਹਾਂ ਨਾ ਮਾਰਿਆ ਕਰੋ। ਰਹੀ ਗੱਲ ਬਦਲੇ ਦੀ ਤਾਂ ਬਦਲਾ ਕੌਣ ਲਵੇਗਾ, ਇਸ ਦਾ ਪਤਾ ਜਲਦੀ ਹੀ ਲੱਗ ਜਾਵੇਗਾ। ਅਸੀਂ ਕਾਂਡ ਕਰਨ ਤੋਂ ਪਹਿਲਾਂ ਨਹੀਂ ਬੋਲੀ ਦਾ ਸਾਡੇ ਕਾਂਡ ਅਖ਼ਬਾਰ ਬੋਲਦੀ ਹੈ। 

ਇਹ ਵੀ ਪੜ੍ਹੋ : ਦਿਲ ’ਚ ਵੱਡੇ ਅਰਮਾਨ ਲੈ ਕੇ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ ’ਤਾ ਚੰਨ, ਸੁਫ਼ਨੇ ’ਚ ਵੀ ਨਾ ਸੋਚਿਆ ਸੀ ਹੋਵੇਗਾ ਇਹ ਕੁੱਝ

ਕੀ ਕਿਹਾ ਸੀ ਦਵਿੰਦਰ ਬੰਬੀਹਾ ਗੈਂਗ ਨੇ 

ਰਾਜਸਥਾਨ ਦੇ ਨਾਗੌਰ ਵਿਚ ਸੋਮਵਾਰ ਨੂੰ ਦਿਨ ਦਿਹਾੜੇ ਪੇਸ਼ੀ ’ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲੇ ਵਿਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਇਸ ਵਾਰਦਾਤ ਵਿਚ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਹੁਣ ਸੰਦੀਪ ਨੂੰ ਮਾਰਨ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੰਬੀਹਾ ਗੈਂਗ ਨੇ ਲਈ ਹੈ। ਸੁਲਤਾਨ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਸੰਦੀਪ ਬਿਸ਼ਨੋਈ ਦਾ ਜਿਹੜਾ ਕੰਮ ਹੋਇਆ ਹੈ, ਉਹ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਅੱਗੇ ਆਉਣ ਵਾਲੇ ਸਮੇਂ ਵਿਚ ਲਾਰੈਂਸ, ਜੱਗੂ ਅਤੇ ਗੋਲਡੀ ਬਰਾੜ ਦਾ ਵੀ ਹੋਵੇਗਾ ਪੱਕਾ। ਦੇਖਦੇ ਰਹੋ ਅਤੇ ਇੰਤਜ਼ਾਰ ਕਰੋ। 

ਇਹ ਵੀ ਪੜ੍ਹੋ : ਯੂਨੀਵਰਸਿਟੀ MMS ਕਾਂਡ ’ਚ ਆਇਆ ਨਵਾਂ ਮੋੜ, ਮਾਮਲੇ ’ਚ ਬੁਝਾਰਤ ਬਣ ਕੇ ਸਾਹਮਣੇ ਆਇਆ ਫੌਜ ਦਾ ਜਵਾਨ

PunjabKesari

ਗੈਂਗਵਾਰ ਦਾ ਖਦਸ਼ਾ ਬਰਕਰਾਰ

ਇਥੇ ਇਹ ਵੀ ਦੱਸਣਯੋਗ ਹੈ ਕਿ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਸ ਦੀ ਗ੍ਰਿਫਤ ਵਿਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿਚ ਲੁੱਕ ਕੇ ਬੈਠਾ ਹੈ। ਪਹਿਲਾਂ ਹੀ ਬੰਬੀਹਾ ਗੈਂਗ ਕਹਿ ਚੁੱਕਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਮ ਉਨ੍ਹਾਂ ਦੇ ਗੈਂਗ ਨਾਲ ਜ਼ਬਰਨ ਜੋੜਿਆ ਗਿਆ ਹੈ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕਰ ਦਿੱਤਾ। ਜੇ ਹੁਣ ਨਾਮ ਜੁੜ ਹੀ ਗਿਆ ਹੈ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲੈਣਗੇ। ਇਸ ਦੇ ਨਾਲ ਹੀ ਪੰਜਾਬ ਵਿਚ ਫਿਰ ਵੱਡੀ ਗੈਂਗਵਾਰ ਹੋਣ ਦਾ ਖਦਸ਼ਾ ਹੋਰ ਵੱਧ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੰਜਾਬ ਪੁਲਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਹੈ। 

ਇਹ ਵੀ ਪੜ੍ਹੋ : ਆਪੇ ਤੋਂ ਬਾਹਰ ਹੋਏ ਪੁਲਸ ਵਾਲੇ ਨੇ ਰੱਜ ਕੇ ਵਿਖਾਈ ਗੁੰਡਾਗਰਦੀ, ਵੀਡੀਓ ’ਚ ਦੇਖੋ ਕਿਵੇਂ ਕੁੱਟਿਆ ਕੰਡਕਟਰ

ਗੋਲਡੀ ਬਰਾੜ ਨੇ ਵੀ ਦਿੱਤਾ ਸੀ ਜਵਾਬ

ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੰਬੀਹਾ ਗੈਂਗ ਨੇ ਲਈ ਸੀ। ਇਸ ਪੋਸਟ ਵਿਚ ਦਵਿੰਦਰ ਬੰਬੀਹਾ ਗਰੁੱਪ ਨੇ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਗੋਲਡੀ ਬਰਾੜ ਨੂੰ ਵੀ ਧਮਕੀ ਦਿੱਤੀ ਸੀ। ਇਸ ਪੋਸਟ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵੀ ਬੰਬੀਹਾ ਗਰੁੱਪ ਨੂੰ ਜਵਾਬ ਦਿੱਤਾ ਹੈ। ਆਫੀਸ਼ੀਅਲ ਗੋਲਡੀ ਬਰਾੜ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਛੋਟੂ ਬਿਸ਼ਨੋਈ ਮੰਗਾਲੀ ਅਤੇ ਸੰਦੀਪ ਬਿਸ਼ਨੋਈ ਮੰਗਾਲੀ ਦਾ ਅੱਜ ਤੋਂ 10 ਸਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ ਅਤੇ ਇਹ ਦੋਵੇਂ ਹੀ ਸਾਡੀ ਜਾਣਕਾਰ ਸਨ। ਇਨ੍ਹਾਂ ਦੇ ਰਾਜ਼ੀਨਾਮੇ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਪਰ ਇਹ ਦੋਵੇਂ ਨਹੀਂ ਮੰਨੇ। ਦੂਜੀ ਗੱਲ ਜਿਹੜੀ ਇਹ ਦਾਅਵਾ ਕਰ ਰਹੇ ਹਨ ਕਿ ਅਸੀਂ ਬਦਲਾ ਲੈ ਲਿਆ ਤਾਂ ਬਦਲਾ ਲੈਣ ਲਈ ਜ਼ੋਰ ਚਾਹੀਦਾ ਹੈ, ਪੋਸਟਾਂ ਪਾ ਕੇ ਬਦਲੇ ਪੂਰੇ ਨਹੀਂ ਹੁੰਦੇ। 

ਇਹ ਵੀ ਪੜ੍ਹੋ : ਬੰਬੀਹਾ ਗੈਂਗ ਵਲੋਂ ਸੰਦੀਪ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News