ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰ ਸਾਰਜ ਸੰਧੂ ’ਤੇ ਪੁਲਸ ਦੀ ਵੱਡੀ ਕਾਰਵਾਈ, ਲਿਆ ਰਿਮਾਂਡ ’ਤੇ

Tuesday, Sep 06, 2022 - 03:32 PM (IST)

ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰ ਸਾਰਜ ਸੰਧੂ ’ਤੇ ਪੁਲਸ ਦੀ ਵੱਡੀ ਕਾਰਵਾਈ, ਲਿਆ ਰਿਮਾਂਡ ’ਤੇ

ਬਠਿੰਡਾ (ਵੈੱਬ ਡੈਸਕ) : ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਸਾਰਜ ਸੰਧੂ ਵੱਲੋਂ ਸੋਸ਼ਲ ਮੀਡੀਆ 'ਤੇ ਫੋਟੋਆਂ ਅਪਲੋਡ ਕਰਨ ਦੇ ਮਾਮਲੇ 'ਚ ਪੁਲਸ ਨੇ ਉਸ ਦਾ 1 ਦਿਨ ਦਾ ਰਿਮਾਂਡ ਲਿਆ ਹੈ। ਇਸ ਦੌਰਾਨ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਕਿ ਉਸ ਨੇ ਜੇਲ੍ਹ ਅੰਦਰ ਬੈਠੇ ਨੇ ਇਸ ਨੂੰ ਕਿਵੇਂ ਅੰਜਾਮ ਦਿੱਤਾ। ਇਸ ਪੁੱਛਗਿਛ ਦੌਰਾਨ ਹੋਰ ਵੀ ਕਈ ਖ਼ੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਦੇ ਕੋਰਟ ਕੰਪਲੈਕਸ ’ਚ ਚੱਲੀ ਗੋਲ਼ੀ, ਏ.ਐੱਸ.ਆਈ. ਦੀ ਮੌਤ

ਦੱਸ ਦੇਈਏ ਕਿ ਬਠਿੰਡਾ ਕੇਂਦਰੀ ਜੇਲ੍ਹ ਸੂਬੇ ਦੀਆਂ ਸਭ ਤੋਂ ਵੱਧ ਸੁਰੱਖਿਅਤ ਜੇਲ੍ਹਾਂ ਵਿਚੋਂ ਇਕ ਹੈ ਪਰ ਇਸ ਦੇ ਬਾਵਜੂਦ ਗੈਂਗਸਟਰਾਂ ਵਲੋਂ ਜੇਲ੍ਹ ਵਿਚ ਨਾ ਸਿਰਫ਼ ਮੋਬਾਇਲ ਦੀ ਵਰਤੋਂ ਕੀਤੀ ਜਾ ਰਹੀ ਹੈ, ਸਗੋਂ ਸੋਸ਼ਲ ਮੀਡੀਆ ’ਤੇ ਬਿਨਾਂ ਡਰੇ ਤਸਵੀਰਾਂ ਵੀ ਅਪਲੋਡ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੈਂਗਸਟਰ ਸਾਰਜ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਤਸਵੀਰਾਂ ਅਪਲੋਡ ਕੀਤੀਆਂ ਸਨ, ਜਿਸ ਨੂੰ ਲੈ ਕੇ ਪੁਲਸ ਨੂੰ ਭਾਜੜਾਂ ਪੈ ਗਈਆਂ ਸਨ। ਜੇਲ੍ਹਾਂ ਵਿਚੋਂ ਮੋਬਾਇਲ ਮਿਲਣ ਦੇ ਮਾਮਲੇ ਆਮ ਤੌਰ 'ਤੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਪਰ ਜੇਕਰ ਗੈਂਗਸਟਰ ਜੇਲ੍ਹ ਅੰਦਰੋਂ ਮੋਬਾਇਲ ਦੀ ਵਰਤੋਂ ਕਰਦੇ ਹਨ ਤਾਂ ਉਹ ਕਿਸੇ ਵੱਡੀ ਵਾਰਦਾਤ ਨੂੰ ਵੀ ਅੰਜਾਮ ਦੇ ਸਕਦੇ ਹਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 


author

Simran Bhutto

Content Editor

Related News